AAP ਵਿਧਾਇਕ ਕੁੰਵਰ ਵਿਜੇ ਨੇ ਆਪਣੀ ਹੀ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ, ਇਸ ਫੈਸਲੇ ਨੂੰ ਦੱਸਿਆ ਗਲਤ

by jaskamal

ਨਿਊਜ਼ ਡੈਸਕ : ਪੰਜਾਬ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਆਪਣੀ ਹੀ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋ ਸੀਨੀਅਰ IPS ਅਧਿਕਾਰੀਆਂ, ਪ੍ਰਬੋਧ ਕੁਮਾਰ ਨੂੰ ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਅਤੇ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕਰਨ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਖੁਦ ਸਾਬਕਾ IPS ਰਹੇ ਹਨ।

ਪੰਜਾਬ ਸਰਕਾਰ ਨੇ ਫੇਰਬਦਲ ਦੌਰਾਨ 1997 ਬੈਚ ਦੇ IPS ਅਧਿਕਾਰੀ ਅਰੁਣ ਪਾਲ ਸਿੰਘ ਨੂੰ ਅੰਮ੍ਰਿਤਸਰ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਸੀ, ਜਦੋਂ ਕਿ 1988 ਬੈਚ ਦੇ IPS ਅਧਿਕਾਰੀ ਪ੍ਰਬੋਧ ਕੁਮਾਰ ਨੂੰ 25 ਮਾਰਚ ਨੂੰ ਡੀਜੀਪੀ (ਇੰਟੈਲੀਜੈਂਸ) ਵਜੋਂ ਨਿਯੁਕਤ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਨਿਯੁਕਤੀਆਂ ਦਾ ਵਿਰੋਧ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਤੋਂ ਅਸਤੀਫ਼ਾ ਦੇ ਦਿੱਤਾ ਸੀ।