“ਆਪ” ਵਿਧਾਇਕ ਨੇ ਹਸਪਤਾਲ ‘ਚ ਮਾਰਿਆ ਛਾਪਾ, ਨਸ਼ੇ ਦੀ ਹਾਲਤ ‘ਚ ਫੜਿਆ SMO

by jaskamal

ਨਿਊਜ਼ ਡੈਸਕ : ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਹਸਪਤਾਲ ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਰਾਜੇਸ਼ ਕੁਮਾਰ ਨੂੰ ਸ਼ਰਾਬੀ ਹਾਲਤ 'ਚ ਕਾਬੂ ਕੀਤਾ। ਹਲਕਾ ਵਿਧਾਇਕ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਭਿਣਕ ਮਿਲਦਿਆਂ ਹੀ ਜਿੱਥੇ ਹਸਪਤਾਲ ਕਰਮਚਾਰੀਆਂ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਉਥੇ ਕਾਫੀ ਭੀੜ ਜੁੜ ਗਈ। ਹਲਕਾ ਵਿਧਾਇਕ ਨੇ ਮੌਕੇ 'ਤੇ ਕਾਰਵਾਈ ਕਰਦਿਆਂ ਸਿਹਤ, ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਿਹਤ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ਉਤੇ ਫੋਨ ਕਰ ਕੇ ਬੁਲਾਇਆ।

ਮੌਕੇ 'ਤੇ ਪਹੁੰਚੇ ਨਾਇਬ ਤਹਿਸੀਲਦਾਰ ਪਾਤੜਾਂ ਰਾਮਲਾਲ ਅਤੇ ਡੀਐੱਸਪੀ ਪਾਤੜਾਂ ਰਛਪਾਲ ਸਿੰਘ ਢੀਂਡਸਾ ਦੀ ਦੇਖ-ਰੇਖ ਹੇਠ ਕਾਰਵਾਈ ਕਰਦਿਆਂ ਐਸਐਮਓ ਰਜੇਸ਼ ਕੁਮਾਰ ਨੂੰ ਸਿਹਤ ਵਿਭਾਗ ਦੀ ਟੀਮ ਦੇ ਹਵਾਲੇ ਕਰਕੇ ਮੈਡੀਕਲ ਕਰਵਾਇਆ ਗਿਆ। ਇਸ ਦੌਰਾਨ ਕੁਝ ਲੋਕਾਂ ਨੇ ਹਲਕਾ ਵਿਧਾਇਕ ਨੂੰ ਹਸਪਤਾਲ 'ਚ ਤਾਇਨਾਤ ਔਰਤ ਰੋਗਾਂ ਦੀ ਮਾਹਰ ਡਾਕਟਰ ਵੱਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਦੀ ਸ਼ਿਕਾਇਤ ਕੀਤੀ ਗਈ, ਜਿਸ 'ਤੇ ਹਲਕਾ ਵਿਧਾਇਕ ਨੇ ਉਨ੍ਹਾਂ ਨੂੰ ਆਪਣੀ ਬੋਲਬਾਣੀ ਸੁਧਾਰਨ ਦੀ ਸਖ਼ਤ ਤਾੜਨਾ ਕੀਤੀ।