ਵਿਆਹ ਦੇ ਬੰਧਨ ‘ਚ ਬੱਝਣਗੇ ‘ਆਪ’ ਵਿਧਾਇਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਤੋਂ ਆਪ ਵਿਧਾਇਕ ਨਰਿੰਦਰ ਕੌਰ ਭਲਕੇ ਵਿਆਹ ਕਰਵਾਉਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਵਿਖੇ ਵਿਆਹ ਦੀਆਂ ਰਸਮਾਂ ਕੀਤੀਆਂ ਜਾਣਗੀਆਂ। ਇਸ ਮੌਕੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣਗੇ। ਜ਼ਿਕਰਯੋਗ ਹੈ ਕਿ ਨਰਿੰਦਰ ਕੋਈ ਸੰਗਰੂਰ ਦੇ ਇਕ ਆਮ ਕਿਸਾਨੀ ਪਰਿਵਾਰ ਨਾਲ ਸਬੰਧਿਤ ਹਨ। ਉਨ੍ਹਾਂ ਨੇ ਪਹਿਲੀ ਵਾਰ ਹੀ ਵਿਧਾਨ ਸਭਾ ਚੋਣਾਂ ਲੜੀਆਂ ਸੀ। ਵਿਧਾਇਕ ਨਰਿੰਦਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ MMB ਕੀਤੀ ਹੈ।