‘ਆਪ’ ਸੰਸਦ ਮੈਂਬਰ ਹਰਭਜਨ ਸਿੰਘ ਦਾ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸੰਸਦ ਮੈਂਬਰ ਹਰਭਜਨ ਸਿੰਘ ਨੇ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਕਿ ਉਹ ਆਪਣੀ ਰਾਜ ਸਭਾ ਦੀ ਤਨਖ਼ਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣਗੇ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ, 'ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖ਼ਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ ਕਰਾਂਗਾ। ਜੈ ਹਿੰਦ।

More News

NRI Post
..
NRI Post
..
NRI Post
..