ਸੰਗਰੂਰ ਜ਼ਿਮਨੀ ਚੋਣ ਲਈ ‘ਆਪ’ ਵਲੋਂ ਗੁਰਮੇਲ ਸਿੰਘ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਪਹਿਲਾਂ ਮੇਰੇ 'ਤੇ ਦੋ ਵਾਰ ਭਰੋਸਾ ਕੀਤਾ ਹੈ ਅਤੇ ਇਸ ਵਾਰ ਗੁਰਮੇਲ ਸਿੰਘ ’ਤੇ ਵੀ ਵਿਸ਼ਵਾਸ ਕਰਨਗੇ। ਦੱਸਣਯੋਗ ਹੈ ਕਿ ਸੰਗਰੂਰ ਜ਼ਿਮਨੀ ਚੋਣ ਲਈ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਅਜੇ ਤੱਕ ਆਪਣਾ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ।