ਸੰਗਰੂਰ , 25 ਸਤੰਬਰ ( NRI MEDIA )
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ , ਇਨਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਵਲੋਂ ਜਿੱਤ ਦਰਜ ਕਰਨ ਦਾ ਦਾਅਵਾ ਵੀ ਪੇਸ਼ ਕੀਤਾ ਗਿਆ ਹੈ |
ਪਾਰਟੀ ਨੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ, ਦਾਖਾਂ ਤੋਂ ਅਮਨਦੀਪ ਸਿੰਘ ਮੋਹੀ ਅਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਪਚੂਰਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਪਾਰਟੀ ਹਾਈਕਮਾਨ ਵਲੋਂ ਇਨ੍ਹਾਂ ਨਾਵਾਂ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ।
ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਤੋਂ ਬਾਅਦ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ੁਦ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਚਾਰੋਂ ਪਾਰਟੀ ਦੇ ਵਰਕਰ ਹਨ ਅਤੇ ਹੁਣ ਮੀਡੀਆ 'ਚ ਆਉਣ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ।



