ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ: ‘AAP’ ਦੇ ਮਾਲਵਿੰਦਰ ਕੰਗ ਨੇ 10,846 ਵੋਟਾਂ ਦੇ ਫਰਕ ਨਾਲ ਕਾਂਗਰਸ ਦੇ ਵਿਜੇਇੰਦਰ ਸਿੰਗਲਾ ਨੂੰ ਹਰਾਇਆ

by vikramsehajpal

ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।

ਦੱਸ ਦੇਈਏ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘AAP’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ 3,13,217 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ ਹੈ। ਦੂਜੇ ਨੰਬਰ ’ਤੇ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ 3,02,371 ਵੋਟਾਂ ਹਾਸਲ ਕੀਤੀਆਂ। ਇੱਥੇ ਭਾਜਪਾ ਉਮੀਵਾਰ ਡਾ. ਸੁਭਾਸ਼ ਸ਼ਰਮਾ 1,86,578 ਵੋਟਾਂ ਨਾਲ ਤੀਜੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੁਮਾਜਰਾ ਚੌਥੇ ਸਥਾਨ ’ਤੇ ਰਹੇ।