ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤ, ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਹੁਕਮ

ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਸਰਕਾਰ ਸਖ਼ਤ, ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਦੇ ਹੁਕਮ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਰਕਾਰ ਨੇ ਕੋਵਿਡ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਵਿਚਕਾਰ, ਛੋਟ ਵਾਲੀਆਂ ਸ਼੍ਰੇਣੀਆਂ ਨੂੰ ਛੱਡ ਕੇ ਸਾਰੇ ਨਿੱਜੀ ਦਫਤਰਾਂ ਨੂੰ ਬੰਦ ਕਰਨ ਤੇ ਮੁਲਾਜ਼ਮਾਂ ਦੇ ਘਰੋਂ ਬੈਠ ਕੇ ਹੀ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਪ੍ਰਾਈਵੇਟ ਦਫਤਰ, ਜੋ ਹੁਣ ਤਕ 50 ਫੀਸਦੀ ਕਰਮਚਾਰੀਆਂ ਨਾਲ ਕੰਮ ਕਰ ਰਹੇ ਸਨ, ਨੂੰ ਘਰ ਤੋਂ ਕੰਮ ਕਰਨ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਜਾਰੀ ਇਕ ਹੁਕਮ ‘ਚ ਸ਼ਹਿਰ ‘ਚ ਰੈਸਟੋਰੈਂਟ ਤੇ ਬਾਰਜ਼ (BEER BAR) ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ, ਰੈਸਟੋਰੈਂਟਾਂ ਨੂੰ ਹੋਮ ਡਿਲੀਵਰੀ ਤੇ ਖਾਣ-ਪੀਣ ਦੀਆਂ ਵਸਤੂਆਂ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ।