ਬੱਸ ਦੀ ਉਡੀਕ ਕਰ ਰਹੇ ਲੋਕਾਂ ਨਾਲ ਵਾਪਰਿਆ ਭਾਣਾ, 1 ਦੀ ਮੌਤ, ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤੇਜ਼ ਰਫ਼ਤਾਰ ਵਾਹਨ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 1 ਦੀ ਮੌਤ ਜਦਕਿ ਕਈ ਲੋਕ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹਾਦਸਾ ਬਟਾਲਾ ਦੇ ਕੋਲ ਪਿੰਡ ਮੰਡਿਆਲਾ 'ਚ ਉਸ ਸਮੇ ਵਾਪਰਿਆ, ਜਦੋ ਅੰਮ੍ਰਿਤਸਰ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਸੜਕ ਤੇ ਬੱਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਦਰੜਦੀ ਹੋਈ ਖੇਤਾਂ 'ਚ ਜਾ ਪਲਟੀ। ਕਾਰ ਹੇਠਾਂ ਆਉਣ ਨਾਲ ਇੱਕ ਮਹਿਲਾ ਗੁਰਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ਤੇ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..