ਨੈਸ਼ਨਲ ਹਾਈਵੇ ’ਤੇ ਵਾਪਰਿਆ ਦਰਦਨਾਕ ਹਾਦਸਾ, ਜਿੰਦਾ ਸੜੀ ਲੜਕੀ

by vikramsehajpal

ਖੰਨਾ (ਦੇਵ ਇੰਦਰਜੀਤ) : ਅੱਜ ਪੁਲਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦੇ ਨਜ਼ਦੀਕ ਨੈਸ਼ਨਲ ਹਾਈਵੇ ’ਤੇ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਜਿਥੇ ਇੱਕ ਨੋਜਵਾਨ ਲੜਕੀ ਜਿੰਦਾ ਜਲ ਗਈ। ਦੱਸਿਆ ਜਾ ਰਿਹਾ ਹੈ ਕਿ ਲੋਕ ਉਥੋਂ ਲੰਘਦੇ ਰਹੇ ਪਰ ਕਿਸੇ ਨੇ ਵੀ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਵਿੱਚ ਪਹੁੰਚਾਇਆ ਗਿਆ।

ਡੀ.ਐੱਸ.ਪੀ. ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਕਤ ਮ੍ਰਿਤਕ ਲੜਕੀ ਮਨਪ੍ਰੀਤ (30) ਪਿੰਡ ਭੱਠਲ ਦੀ ਰਹਿਣ ਵਾਲੀ ਸੀ, ਜਿਸਨੇ ਆਪਣੇ-ਆਪ ਨੂੰ ਅੱਗ ਲਗਾ ਕੇ ਜਾਵੀਨ ਲੀਲਾ ਖਤਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਮੌਤ ਹੋਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ। ਮਾਮਲੇ ਦੀ ਜਾਂਚ ਲਈ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਉੱਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਜ਼ ਨੇ ਕਿਹਾ ਕਿ ਫੋਨ ਆਉਣ ਤੋਂ ਬਾਅਦ ਉਨ੍ਹਾਂ ਨੂੰ ਘਟਨਾ ਬਾਰੇ ਜਾਣਕਾਰੀ ਮਿਲੀ।

ਉਨ੍ਹਾਂ ਅਨੁਸਾਰ ਲੜਕੀ ਰੋਜਾਨਾ ਦੀ ਤਰ੍ਹਾਂ ਸਵੇਰੇ 7 ਵਜੇ ਦੇ ਕਰੀਬ ਕੰਮ ਲਈ ਗਈ ਸੀ। ਲੜਕੀ ਇਕ ਫੈਕਟਰੀ ਵਿੱਚ ਕੰਮ ਕਰਦੀ ਸੀ, ਜਿੱਥੋਂ ਨੌਕਰੀ ਚਲੇ ਜਾਣ ਤੋਂ ਬਾਅਦ ਕਿਸੇ ਹੋਰ ਕੰਮ ਦੀ ਤਲਾਸ਼ ਵਿੱਚ ਸੀ। ਉਨ੍ਹਾਂ ਲੜਕੀ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਹੋਣ ਤੋਂ ਇਨਕਾਰ ਕੀਤਾ।

More News

NRI Post
..
NRI Post
..
NRI Post
..