ਦੁਕਾਨ ’ਤੇ ਸਮਾਨ ਲੈਣ ਗਈ 11 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ 11 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਨਿਵਾਸੀ ਦੁੱਗਰੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬੱਚੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਘਰ ਕੋਲ ਸਥਿਤ ਦੁਕਾਨ ’ਤੇ ਸਮਾਨ ਲੈਣ ਗਈ ਸੀ, ਜਦੋਂ ਘਰ ਵਾਪਸ ਆਈ ਤਾਂ ਕਾਫੀ ਜ਼ਿਆਦਾ ਘਬਰਾਈ ਹੋਈ ਸੀ।

ਪੁੱਛਣ ’ਤੇ ਬੱਚੀ ਨੇ ਦੱਸਿਆ ਕਿ ਉਕਤ ਮੁਲਜ਼ਮ ਉਸ ਨੂੰ ਅਗਵਾ ਕਰ ਕੇ ਆਪਣੇ ਨਾਲ ਲੈ ਗਿਆ ਸੀ ਅਤੇ ਅਸ਼ਲੀਲ ਹਰਕਤਾਂ ਕਰਨ ਲੱਗ ਗਿਆ ਬਾਅਦ ਵਿਚ ਰੌਲਾ ਪਾਉਣ ’ਤੇ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..