2 ਭੈਣਾਂ ਦੇ ਕਤਲ ਮਾਮਲੇ ‘ਚ ਦੋਸ਼ੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਵਿੱਚ ਭਰਾ ਨੂੰ ਬਚਾਉਣ ਲਈ ਆਈਆਂ 2 ਭੈਣਾਂ ਦਾ ਕੁਝ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵਲੋਂ ਕਤਲ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਗ੍ਰਿਫ਼ਤਾਰ ਕੀਤੇ ਗਏ 2 ਦੋਸ਼ੀਆਂ ਦੀ ਪਛਾਣ ਅਰਜੁਨ ਤੇ ਦੇਵ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਬੇਡਕਰ ਬਸਤੀ ਇਲਾਕੇ ਵਿੱਚ 2 ਮਹਿਲਾਵਾਂ ਦਾ ਕਤਲ ਕਰਨ ਵਾਲੇ ਮੁੱਖ ਦੋਸ਼ੀ ਤੇ ਉਸ ਦੇ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ਵਾਪਰੀ ਦੋਹਰੇ ਕਤਲ ਕਾਂਡ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਲੋਕਾਂ ਨੇ ਕਿਹਾ ਕਿ ਸਵੇਰੇ ਗੋਲੀਬਾਰੀ ਦੀ ਆਵਾਜ਼ ਸੁਣਕੇ ਲੋਕ ਘਰੋਂ ਬਾਹਰ ਆਏ ਤਾਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ । ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਕੋਲੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..