2.5 ਗ੍ਰਾਮ ਹੈਰੋਇਨ, 8 ਲੱਖ ਦੀ ਡਰੱਗ ਮਨੀ ਤੇ 8 ਕਾਰਾਂ ਸਣੇ ਮੁਲਜ਼ਮ ਕਾਬੂ

by jaskamal

 ਨਿਊਜ਼ ਡੈਸਕ: ਪੰਜਾਬ ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਹੱਥ ਲੱਗੀ। ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਐਕਟਿਵਾ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ 'ਚੋਂ 1 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਮੁਲਜ਼ਮ ਕੋਲੋਂ ਹੋਰ 800 ਗ੍ਰਾਮ ਹੈਰੋਇਨ, 8 ਲੱਖ ਰੁਪਏ ਦੀ ਡਰੱਗ ਮਨੀ, 8 ਲਗਜ਼ਰੀ ਗੱਡੀਆਂ, 6 ਦੋਪਹੀਆ ਵਾਹਨ ਬਰਾਮਦ ਹੋਏ ਹਨ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 10 ਕਰੋੜ ਰੁਪਏ ਦੱਸੀ ਜਾ ਰਹੀ ਹੈ।