ਕੁਰਸੀ ਤੇ ਹੱਥਕੜੀ ਸਮੇਤ ਫਰਾਰ ਹੋਇਆ ਦੋਸ਼ੀ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਥਾਣੇ ਤੋਂ ਕੁਰਸੀ ਤੇ ਹੱਥਕੜੀ ਸਮੇਤ 1 ਦੋਸ਼ੀ ਫਰਾਰ ਹੋ ਗਿਆ । ਕੁਝ ਸਮੇ ਬਾਅਦ ਹੀ ਪੁਲਿਸ ਮੁਲਾਜ਼ਮ ਨੇ ਇਸ ਵਿਅਕਤੀ ਨੂੰ ਕਾਬੂ ਕਰ ਲਿਆ । ਪੁਲਿਸ ਨੂੰ ਸ਼ੱਕ ਹੈ ਕਿ ਵਿਅਕਤੀ ਸਨੈਚਿੰਗ 'ਚ ਸ਼ਾਮਲ ਹੈ। ਪੁਲਿਸ ਵਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਸ ਨੇ ਦੋਸ਼ੀ ਨੂੰ ਕੁਰਸੀ ਤੇ ਹੱਥਕੜੀ ਲਾ ਦਿੱਤੀ ਸੀ। ਇਸ ਦੌਰਾਨ ਪੁਲਿਸ ਮੁਲਾਜ਼ਮ ਕੰਮ 'ਚ ਰੁਝ ਗਏ। ਜਿਸ ਦਾ ਫਾਇਦਾ ਚੁੱਕ ਕੇ ਉਕਤ ਵਿਅਕਤੀ ਕੁਰਸੀ ਸਮੇਤ ਫਰਾਰ ਹੋ ਗਿਆ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਫਰਾਰ ਵਿਅਕਤੀ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।