ਵਿਆਹ ਸਮਾਗਮ ਦੌਰਾਨ ਲਾੜਾ -ਲਾੜੀ ‘ਤੇ ਸੁੱਟਿਆ ਤੇਜ਼ਾਬ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛੱਤੀਸਗੜ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹ ਸਮਾਗਮ ਦੌਰਾਨ ਇੱਕ ਸਿਰਫਿਰੇ ਵਿਅਕਤੀ ਨੇ ਲਾੜਾ -ਲਾੜੀ 'ਤੇ ਤੇਜ਼ਾਬ ਸੁੱਟ ਦਿੱਤਾ। ਇਸ ਘਟਨਾ ਨਾਲ 15 ਤੋਂ ਵੱਧ ਲੋਕ ਗੰਭੀਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਜਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾਂ ਭਾਨਪੁਰੀ ਵਿਖੇ ਇੱਕ ਵਿਆਹ ਦੀ ਰਸਮ ਚੱਲ ਰਹੀ ਸੀ। ਇਸ ਦੌਰਾਨ ਤੂਫ਼ਾਨ ਆਉਣ ਕਾਰਨ ਲਾਈਟਾਂ ਬੰਦ ਹੋ ਗਈਆਂ। ਦੇਖਦੇ ਹੀ ਦੇਖਦੇ ਇੱਕ ਅਣਪਛਾਤੇ ਵਿਅਕਤੀ ਨੇ ਸਟੇਜ 'ਤੇ ਬੈਠੇ ਲਾੜਾ -ਲਾੜੀ 'ਤੇ ਤੇਜ਼ਾਬ ਸੁੱਟ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ ।