Patiala ਹਿੰਸਾ ‘ਤੇ CM Mann ਨੇ ਲਿਆ ਐਕਸ਼ਨ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

by jaskamal

ਨਿਊਜ਼ ਡੈਸਕ : ਪਟਿਆਲਾ 'ਚ ਹੋਈ ਹਿੰਸਕ ਘਟਨਾ ਤੋਂ ਬਾਅਦ CM ਮਾਨ ਵੱਲੋਂ DGP ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ CM ਮਾਨ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਥੇ CM ਮਾਨ ਨੇ ਕਿਹਾ ਕਿ ਸੂਬੇ 'ਚ ਵਿਰੋਧੀ ਤਾਕਤਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਨੇ ਉਕਤ ਘਟਨਾ ਦੀ ਉੱਚ ਪੱਧਰੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਘਟਨਾ 'ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ 'ਚ ਕਿਸੇ ਵੀ ਕੀਮਤ 'ਤੇ ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਯਕੀਨੀ ਬਣਾਇਆ ਜਾਵੇਗਾ। ਉਥੇ ਦੂਜੇ ਪਾਸੇ ਘਟਨਾ ਦੀ ਜਾਂਚ ਕਰ ਰਹੇ ਪਟਿਆਲਾ ਐੱਸ.ਐੱਸ.ਪੀ. ਨੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਚੱਲ ਰਹੀ ਹੈ।

More News

NRI Post
..
NRI Post
..
NRI Post
..