ਇਤਰਾਜ਼ਯੋਗ ਫੋਟੋਸ਼ੂਟ ਨੂੰ ਲੈ ਕੇ ਅਦਾਕਾਰ ਰਣਵੀਰ ਸਿੰਘ ਦੀ ਵਧੀਆਂ ਮੁਸ਼ਕਿਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਤਰਾਜ਼ਯੋਗ ਫੋਟੋਸ਼ੂਟ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਮੁਸ਼ਕਲਾਂ ਵਿੱਚ ਘਿਰ ਗਏ ਹਨ। ਰਣਵੀਰ ਸਿੰਘ ਇਨ੍ਹਾਂ ਦਿਨਾਂ 'ਚ ਬਿਨਾਂ ਕੱਪੜਿਆਂ ਤੋਂ ਕਰਵਾਏ ਫੋਟੋਸ਼ੂਟ ਕਰਕੇ ਚਰਚਾ 'ਚ ਹਨ। ਇਸ ਫੋਟੋਸ਼ੂਟ ਕਾਰਨ ਰਣਵੀਰ ਸਿੰਘ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹਨ।

ਸੋਸ਼ਲ ਮੀਡਿਆ ਤੇ ਵਾਇਰਲ ਹੋਇਆ ਇਤਰਾਜ਼ਯੋਗ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਅਦਾਕਾਰ ਰਣਵੀਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਤੇ ਆਈਪੀਸੀ ਦੀ ਧਾਰਾ 509,293,292 ਤੇ ਆਈਟੀ ਐਕਟ 67 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਈ ਸਮਾਜਿਕ ਸੰਸਥਾਵਾਂ ਵਲੋਂ ਅਦਾਕਾਰ ਰਣਵੀਰ ਸਿੰਘ ਦੇ ਇਸ ਫੋਟੋਸ਼ੂਟ ਦਾ ਭਾਰੀ ਵਿਰੋਧ ਕਰ ਰਹੇ ਹਨ।


ਜਿਕਰਯੋਗ ਹੈ ਕਿ ਅਦਾਕਾਰ ਰਣਵੀਰ ਸਿੰਘ ਖ਼ਿਲਾਫ਼ ਮੁੰਬਈ ਦੇ ਪੁਲਿਸ ਸਟੇਸ਼ਨ ਵਿੱਚ ਇੰਸਟਾਗ੍ਰਾਮ 'ਤੇ ਇਤਰਾਜ਼ਯੋਗ ਫੋਟੋਆਂ ਪੋਸਟ ਕਰਨ ਖ਼ਿਲਾਫ਼ ਸ਼ਿਕਾਇਤ ਦਾ ਨੋਟਿਸ ਲੈਦੀਆਂ FIR ਦਰਜ ਕੀਤੀ ਗਈ ਹੈ। ਉੱਥੇ ਹੀ ਅਦਾਕਾਰ ਵਲੋਂ ਔਰਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਮੁੰਬਈ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਇਕ ਪੇਪਰ ਮੈਗਜ਼ੀਨ ਲਈ ਫੋਟੋਸ਼ੂਟ ਕਰਵਾਇਆ ਸੀ। ਜਿਸ ਵਿੱਚ ਉਹ ਇਤਰਾਜ਼ਯੋਗ ਹਾਲਤ ਵਿੱਚ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।