ਅਦਾਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ ਭਰੀ ਚਿੱਠੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਦਾਕਾਰ ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ ਚਿੱਠੀ ਦਾ ਮਾਸਟਰਮਾਈਂਡ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਵਿਕਰਮ ਬਰਾੜ ਹੈ। ਇਸ 'ਚ ਦੋ ਸ਼ੱਕੀ ਦੋਸ਼ੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ ਗਿਆ ਹੈ। ਸੂਰਜ ਤੇ ਅੰਸਾ ਨਾਮ ਦੇ ਵਿਅਕਤੀ ਹਨ।

ਗੈਂਗਸਟਰ ਵਿਕਰਮ ਬਰਾੜ ਲੰਬੇ ਸਮੇਂ ਤੋਂ ਗੈਂਗਸਟਰ ਲਾਰੈਂਸ ਬਿਸ਼ਵਨੋਈ ਲਈ ਕੰਮ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦੁਬਈ 'ਚ ਲੁਕਿਆ ਗੈਂਗਸਟਰ ਵਿਕਰਮ ਵਰਾੜ, ਗੋਲਡੀ ਵਰਾਡ ਨਾਲ ਉਸ ਦੇ ਕਾਫੀ ਕਰੀਬੀ ਹੈ। ਇਹ ਦੋਵੇਂ ਵਿਦੇਸ਼ਾਂ ਤੋਂ ਭਾਰਤ 'ਚ ਆਪਣਾ ਗੈਂਗ ਚਲਾ ਰਹੇ ਹਨ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਪੁਲਿਸ ਨੇ ਸ਼ਾਰਪ ਸ਼ੂਟਰ ਹਰਕਮਲ ਰਾਣੂ ਹਿਰਾਸਤ 'ਚ ਲਿਆ ਹੈ। ਬਠਿੰਡਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਉਰਫ਼ ਚੇਤਨ ਸੰਧੂ ਮੂਸੇ ਵਾਲਾ ਕਤਲ ਕਾਂਡ ਦਾ ਮੁਲਜ਼ਮ ਹੈ। ਮੁਹਾਲੀ ਦੇ ਜਲਵਾਯੂ ਟਾਵਰ ਇਲਾਕੇ 'ਚ ਛਾਪੇਮਾਰੀ ਦੌਰਾਨ ਪੁਲਿਸ ਨੇ 7 ਨੌਜਵਾਨਾਂ ਨੂੰ ਹਿਰਾਸਤ 'ਚ ਲਿਆ।