ਨਸ਼ੇ ਨੇ ਫਿਰ ਖੋਹ ਲਿਆ ਇੱਕ ਮਾਂ ਦਾ ਪੁੱਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਨੇ ਫਿਰ ਇੱਕ ਮਾਂ ਦਾ ਜਵਾਨ ਪੁੱਤ ਖੋਹ ਲਿਆ। ਪੁੱਤ ਦੀ ਲਾਸ਼ ਨਾਲ ਲਿਪਟ ਕੇ ਮਾਂ ਬੋਲ ਰਹੀ ਕਿ ਉੱਠ ਬੱਚਿਆਂ ਘਰ ਚਲੀਏ। ਉਸ ਦਾ ਦਰਦ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ ਹਨ । ਦੱਸਿਆ ਜਾ ਰਿਹਾ ਇਹ ਘਟਨਾ ਰਣਜੀਤ ਐਵੀਨਿਊ ਇਲਾਕੇ ਦੀ ਦੱਸੀ ਜਾ ਰਹੀ ਹੈ , ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਮਾਂ ਦਾ ਰੋ- ਰੋ ਬੁਰਾ ਹਾਲ ਹੈ , ਜਦਕਿ ਇਲਾਕਾ ਵਾਸੀਆਂ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਰੋਜ਼ਾਨਾ ਹੀ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ । ਅੰਮ੍ਰਿਤਸਰ ਸਮੇਤ ਕਈ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਦਲਦਲ 'ਚ ਫਸਦੇ ਜਾ ਰਹੇ ਹਨ ।

More News

NRI Post
..
NRI Post
..
NRI Post
..