ਕੈਨੇਡਾ ‘ਚ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿੱਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ 'ਚ ਰਹਿੰਦੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਟਵੀਟ ਕਰਕੇ ਕਿਹਾ ਕਿ ਕੈਨੇਡਾ ਵਿੱਚ ਅਪਰਾਧ, ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਹਨ। ਵਿਦੇਸ਼ ਮੰਤਰਾਲੇ ਤੇ ਕੈਨੇਡਾ ਵਿੱਚ ਹਾਈ ਕਮਿਸ਼ਨ ਨੇ ਇਹ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਚੁੱਕਿਆ ਹੈ । ਉਨ੍ਹਾਂ ਨੇ ਕਿਹਾ ਕਿ ਅਪਰਾਧਾਂ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕੈਨੇਡਾ ਵਿੱਚ ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਸੁਣਾਇਆ ਗਿਆ ਹੈ ।

ਭਾਰਤ ਸਰਕਾਰ ਦੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਅਪਰਾਧਾਂ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਦੇਖਦੇ ਕੈਨੇਡਾ ਵਿੱਚ ਭਾਰਤੀ ਨਾਗਰਿਕ,ਵਿਦਿਆਰਥੀਆਂ ਤੇ ਯਾਤਰਾ ਕਰਨ ਵਾਲਿਆਂ ਲਈ ਕੈਨੇਡਾ ਆਉਣ ਵਾਲੇ ਭਾਰਤੀਆਂ ਨੂੰ ਸਾਵਧਾਨੀ ਵਰਤਣ ਲਈ ਸਲਾਹ ਦਿੱਤੀ ਗਈ ਹੈ। ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕ ਓਟਾਵਾ 'ਚ ਭਾਰਤ ਦੇ ਹਾਈ ਕਮਿਸ਼ਨ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਆਪਣੀਆਂ ਸਬੰਧਤ ਵੈਬਸਾਈਟਾਂ ਰਾਹੀਂ ਰਹਿਸਟਰ ਕਰ ਸਕਦੇ ਹਨ। ਭਾਰਤ ਖਿਲਾਫ ਗੱਲ ਕਰਦੇ ਵਿਦੇਸ਼ ਦਫਤਰ ਨੇ ਕਿਹਾ ਕਿ ਉਸ ਨੂੰ ਇਹ ਬਹੁਤ ਹੀ ਇਤਰਾਜ਼ਯੋਗ ਲੱਗਿਆ ਕਿ ਕੱਟੜਪੰਥੀ ਤੱਤਾਂ ਵਲੋਂ ਇਕ ਸਿਆਸੀ ਤੋਰ ਤੇ ਪ੍ਰੇਰਿਤ ਅਭਿਆਸ ਨੂੰ ਇਕ ਦੋਸਤ ਦੇਸ਼ 'ਚ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।