
ਲੁਧਿਆਣਾ (ਨੇਹਾ): ਥਾਣਾ ਮੇਹਰਬਾਨ ਦੀ ਪੁਲਸ ਨੇ ਹਵਾ 'ਚ ਗੋਲੀਆਂ ਚਲਾਉਣ ਵਾਲੇ 3 ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸਸਰਾਲੀ ਕਲੋਨੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ 4 ਮਾਰਚ ਦੀ ਰਾਤ ਨੂੰ ਉਹ ਆਪਣੀ ਕਾਰ 'ਚ ਪਿੰਡ ਗੌਸਗੜ੍ਹ ਵੱਲ ਜਾ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਗੌਸਗੜ੍ਹ ਦੇ ਵਾਸੀ ਇੰਦਰਜੀਤ ਸਿੰਘ, ਅਜੀਤ ਸਿੰਘ, ਸੁਖਵਿੰਦਰ ਸਿੰਘ ਗਿੱਲ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਜਦੋਂ ਉਹ ਉਨ੍ਹਾਂ ਵੱਲ ਵਧਣ ਲੱਗਾ ਤਾਂ ਉਕਤ ਵਿਅਕਤੀਆਂ ਨੇ ਉਸ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।