ਵਿਆਹ ਦੇ 17 ਦਿਨ ਬਾਅਦ ਪਤੀ ਨੇ ਪਤਨੀ ਦਾ ਚਾਕੂ ਮਾਰ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ ,ਜਿੱਥੇ ਇੰਦੌਰ 'ਚ ਵਿਆਹ ਦੇ 17 ਦਿਨ ਬਾਅਦ ਹੀ ਇੱਕ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਇੰਦੌਰ ਦੇ ਰਹਿਣ ਵਾਲੇ ਵਿਕਰਮ ਤੇ ਅੰਜਲੀ ਦਾ ਵਿਆਹ ਹੋਇਆ ਸੀ। ਦੋਵਾਂ ਦੇ ਵਿਆਹ ਨੂੰ ਹਾਲੇ 17 ਦਿਨ ਵੀ ਬੀਤੇ ਸਨ। ਵਿਕਰਮ ਨੇ ਅੰਜਲੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਗਲੇ ਤੋਂ ਲੈ ਕੇ ਸਰੀਰ ਦੇ ਕਈ ਹਿੱਸਿਆਂ ਵਿੱਚ ਵਿਕਰਮ ਨੇ ਚਾਕੂ ਨਾਲ ਵਾਰ ਕੀਤੇ ,ਜਦੋ ਵਿਕਰਮ ਦੇ ਪਰਿਵਾਰਿਕ ਮੈਬਰਾਂ ਨੇ ਅੰਜਲੀ ਦੀ ਆਵਾਜ਼ ਸੁਣੀ ਤਾਂ ਉਨ੍ਹਾਂ ਨੇ ਕਮਰੇ ਵਿੱਚ ਜਾ ਕੇ ਦੇਖਿਆ ਖੂਨ ਨਾਲ ਲਖਪੱਖ ਅੰਜਲੀ ਜ਼ਮੀਨ ਤੇ ਪਈ ਹੋਈ ਸੀ।

ਵਿਕਰਮ ਵੀ ਉਸ ਨਾਲ ਜਖ਼ਮੀ ਹਾਲਤ 'ਚ ਸੀ। ਦੋਵਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਉੱਥੇ ਅੰਜਲੀ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕਾ ਦੇ ਸਹੁਰੇ ਪਰਿਵਾਰ ਨੇ ਕਿਹਾ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਵਿਵਾਦ ਇਨ੍ਹਾਂ ਵੱਧ ਗਿਆ ਕਿ ਵਿਕਰਮ ਨੇ ਅੰਜਲੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ । ਸੂਚਨਾ ਮਿਲਦੇ ਹੀਪੁਲਿਸ ਨੇ ਮੌਕੇ ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ,ਜਦਕਿ ਦੋਸ਼ੀ ਵਿਕਰਮ ਇਲਾਜ਼ ਅਧੀਨ ਹੈ ।