ਬੀਬੀ ਬਾਦਲ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ਤੋਂ ਬਾਅਦ ਤੰਦਰੁਸਤੀ ਲਈ ਅਰਦਾਸ ਸ਼ੁਰੂ

by vikramsehajpal

ਬੁਢਲਾਡਾ (ਕਰਨ) : ਸ਼੍ਰੌਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ਕਾਰਨ ਉਨ੍ਹਾਂ ਨੇ ਆਪਣੇ ਆਪ ਨੂੰ ਪਿੰਡ ਬਾਦਲ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਇਕਾਂਤਵਾਸ ਕਰ ਲਿਆ ਹੈ।ਇਸ ਸਬੰਧੀ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ , ਸ਼ੌਮਣੀ ਅਕਾਲੀ ਦੇ ਜ਼ਿਲਾ ਪ੍ਰਧਾਨ ਗੁਰਮੇਲ ਸਿੰਘ ਫੇਫੜੇ, ਜ਼ਿਲਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੌੜਾ, ਹਲਕਾ ਬੁਢਲਾਡਾ ਦੇ ਇੰਚਾਰਜ ਡਾ: ਨਿਸ਼ਾਨ ਸਿਘ ,ਵਪਾਰੀ ਆਗੂ ਸ਼ਾਮ ਲਾਲ ਧਲੇਵਾਂ, ਹਰਵਿੰਦਰ ਸਿੰਘ ਧਲੇਵਾਂ, ਦਵਿੰਦਰ ਸਿੰਘ ਚੱਕ ਅਲੀਸ਼ੇਰ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਯੂਥ ਅਕਾਲੀ ਦੇ ਜ਼ਿਲਾ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਟੌਡਰਪੁਰ, ਗੁਰਦੁਆਰਾ ਲੌਕਲ ਮਾਨਸਾ ਦੇ ਪ੍ਰਧਾਨ ਜਥੇਦਾਰ ਰਘੁਬੀਰ ਸਿੰਘ , ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ,ਗੌਲਡੀ ਗਾਂਧੀ, ਜਸਵੀਰ ਸਿੰਘ ਜੱਸੀ ਬਾਬਾ, ਅਮਰੀਕ ਸਿੰਘ ਭੌਲਾ, ਜਸਵਿੰਦਰ ਸਿਘ ਚਕੇਰੀਆਂ ਆਦਿ ਆਗੂਆਂ ਨੇ ਪਰਮਾਤਮਾ ਦੇ ਚਰਨਾਂ ਚ ਅਰਦਾਸ ਕੀਤੀ ਬੀਬਾ ਜਲਦੀ ਹੀ ਤੰਦਰੁਸਤ ਹੋ ਕੇ ਪਹਿਲਾਂ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਦੀ ਸੇਵਾ ਕਰੇ।

More News

NRI Post
..
NRI Post
..
NRI Post
..