ਸਾਬਕਾ ਪ੍ਰਦਾਨ ਮੰਤਰੀ ਮਨਮੋਹਨ ਸਿੰਘ ਬਾਅਦ ਹੁਣ ਰਾਹੁਲ ਗਾਂਧੀ ਕੋਰੋਨਾ ਪੋਜ਼ੀਟਿਵ

by vikramsehajpal

ਦਿੱਲੀ(ਦੇਵ ਇੰਦਰਜੀਤ) : ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਇਸ ਜਾਣਕਾਰੀ ਨੂੰ ਉਨ੍ਹਾਂ ਨੇ ਆਪਣੇ ਆਧਿਕਾਰਤ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਤੇ ਅਪੀਲ ਕੀਤੀ ਹੈ ਕਿ ਹਾਲ ਹੀ ਦਿਨਾਂ ’ਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ’ਚ ਆਏ ਹਨ, ਕੋਰੋਨਾ ਨਾਲ ਜੁੜੇ ਸਾਰੇ ਪ੍ਰੋਟੋਕਾਲ ਦਾ ਪਾਲਨ ਕਰਨ ਤੇ ਸੁਰੱਖਿਅਤ ਰਹਿਣ।

ਰਾਹੁਲ ਨੇ ਟਵਿੱਟਰ ’ਤੇ ਲਿਖਿਆ ਕਿ ਹਲਕੇ ਲੱਛਣਾਂ ਦੇ ਅਨੁਭਵ ਤੋਂ ਬਾਅਦ ਕੋਵਿਡ-19 ਟੈਸਟ ਕਰਵਾਇਆ ਹੈ ਅਤੇ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜੋ ਵੀ ਲੋਕ ਹਾਲ ਹੀ ’ਚ ਮੇਰੇ ਸੰਪਰਕ ’ਚ ਆਏ ਹਨ, ਕ੍ਰਿਪਾ ਕਰ ਕੇ ਸੁਰੱਖਿਆ ਪੋ੍ਰਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।

ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਲਗਾਤਾਰ ਵੱਧਦਾ ਜਾ ਰਿਹਾ ਹੈ। ਕਈ ਸਿਆਸੀ ਆਗੂ ਕੋਰੋਨਾ ਦੀ ਲਪੇਟ ’ਚ ਆ ਰਹੇ ਹਨ।ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ , ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਵੀ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ।