ਮੰਗਣੀ ਕਰਵਾ ਨੌਜਵਾਨ ਵਿਆਹ ਕਰਵਾਉਣ ਤੋਂ ਮੁਕਰਿਆ, ਫਿਰ ਕੁੜੀ ਨੇ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਮੰਗਣੀ ਕਰਵਾਉਣ ਤੋਂ ਬਾਅਦ ਨੌਜਵਾਨ ਵਿਆਹ ਕਰਵਾਉਣ ਤੋਂ ਮੁਕਰ ਗਿਆ। ਇਸ ਤੋਂ ਦੁੱਖੀ ਹੋ ਕੁੜੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸ਼ਪਾਤਲ ਭੇਜ ਦਿੱਤੀ ਹੈ ।ਪੁਲਿਸ ਨੇ ਮੰਗੇਤਰ ਜਸਪ੍ਰੀਤ ਸਿੰਘ ਵਾਸੀ ਪਿੰਡ ਸ਼ੇਖਪੁਰਾ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ਼ ਕਰ ਲਿਆ ।

ਪੁਲਿਸ ਅਧਿਕਾਰੀ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਵਿੱਚ ਬੋਹੜ ਸਿੰਘ ਨੇ ਕਿਹਾ ਕਿ ਉਸ ਦੀ ਭਾਣਜੀ ਪਰਮਜੀਤ ਕੌਰ ਜਨਮ ਤੋਂ ਹੀ ਉਸ ਕੋਲ ਰਹਿੰਦੀ ਸੀ। 1 ਸਾਲ ਪਹਿਲਾਂ ਉਸ ਦੀ ਦੋਸ਼ੀ ਜਸਪ੍ਰੀਤ ਸਿੰਘ ਨਾਲ ਮੰਗਣੀ ਹੋਈ ਸੀ। ਜਸਪ੍ਰੀਤ ਸਿੰਘ ਅਕਸਰ ਹੀ ਮੇਰੀ ਭਾਣਜੀ ਨਾਲ ਫੋਨ 'ਤੇ ਗੱਲ ਕਰਦਾ ਰਹਿੰਦਾ ਸੀ। ਬੀਤੀ ਦਿਨੀਂ ਉਸ ਨੇ ਮੇਰੀ ਭਾਣਜੀ ਨੂੰ ਫੋਨ ਕਰਕੇ ਕਿਹਾ ਕਿ ਮੈ ਤੇਰੇ ਨਾਲ ਵਿਆਹ ਨਹੀਂ ਕਰਵਾ ਸਕਦਾ ਕਿਉਕਿ ਮੈ ਕਿਸੇ ਹੋਰ ਕੁੜੀ ਨੂੰ ਪਿਆਰ ਕਰਦਾ ਹਾਂ। ਜਿਸ ਕਾਰਨ ਪਰਮਜੀਤ ਕੌਰ ਮਾਨਸਿਕ ਤੋਰ 'ਤੇ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਅੱਜ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਫਿਲਹਾਲ ਪੁਲਿਸ ਵਲੋਂ ਦੋਸ਼ੀ ਜਸਪ੍ਰੀਤ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..