PM ਮੋਦੀ ਨਾਲ ਮੁਲਾਕਾਤ ਪਿੱਛੋਂ CM ਖੱਟੜ ਨੇ ਕਿਹਾ; MSP ‘ਤੇ ਕਾਨੂੰਨ ਸੰਭਵ ਹੀ ਨਹੀਂ…

by jaskamal

ਨਿਊਜ਼ ਡੈਸਕ (ਜਸਕਮਲ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤਰ ਕਰਨ ਮਗਰੋਂ ਇਹ ਸਪੱਸ਼ਟ ਕੀਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਕਾਨੂੰਨ ਬਣਾਉਣਾ ਸੰਭਵ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਫਿਲਹਾਲ ਇਸ ਮੁੱਦੇ 'ਤੇ ਸਰਕਾਰੀ ਪੱਧਰ 'ਤੇ ਕੋਈ ਚਰਚਾ ਨਹੀਂ ਹੋਈ।

ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਵੀ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਸਮੇਤ ਬਾਕੀ ਮੰਗਾਂ ਦੀ ਗੱਲ ਕਰ ਰਹੇ ਹਨ। ਪਿਛਲੇ ਹਫ਼ਤੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦੀ ਪ੍ਰਕਿਰਿਆ ਰਾਹੀਂ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।