ਗੁਰੂ ਕਰ ਹੋ ਨਤਮਸਤਕ , ਕਿਸਾਨਾਂ ਨੇ ਕੀਤਾ ਦਿੱਲੀ ਵੱਲ ਕੂਚ

by simranofficial

ਪੰਜਾਬ (ਐਨ. ਆਰ. ਆਈ. ਮੀਡਿਆ ):- ਖੇਤੀ ਸੁਧਾਰ ਬਿੱਲਾਂ ਦਾ ਵਿਰੋਧ ਕਰਨ ਲਈ ਜਿਥੇ ਪੰਜਾਬ ਚ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਮੋਰਚੇ ਲਗਾ ਕੇ ਕੇਂਦਰ ਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਉੱਥੇ ਹੀ ਛੱਬੀ ਤੇ ਸਤਾਈ ਨਵੰਬਰ ਨੂੰ ਦਿੱਲੀ ਕੂਚ ਕਰਨ ਦੀਆਂ  ਤਿਆਰੀਆਂ ਜ਼ੋਰਾਂ ਸ਼ੋਰਾਂ ਤੇ ਚੱਲ ਰਹੀਆਂ ਸੀ ਜਿਸਦੇ ਬਾਅਦ ਅੱਜ ਕਿਸਾਨ ਜਥੇਬੰਦੀਆਂ ਤੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਤੋਂ ਬਾਅਦ ਦਿੱਲੀ ਕੂਚ ਲਈ ਰਵਾਨਾ ਹੋ ਗਏ|

 ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਕੂਚ ਕਰਨ ਲਈ ਇਥੋਂ ਰਵਾਨਾ ਹੋ ਗਏ ਹਨ ਅਤੇ ਜਿੱਥੇ ਹੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕਿਆ ਗਿਆ ਉਹ ਉੱਥੇ ਬੈਠ ਕੇ ਹੀ ਪੱਕੇ ਮੋਰਚੇ ਚਲਾਉਣਗੇ  ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੰਗਰ ਪਾਣੀ ਪਹੁੰਚਾਉਣ ਦੀ ਗੱਲ ਆਖੀ ਹੈ ਤਾਂ ਕਿਹਾ ਕਿ ਸੰਘਰਸ਼ਾਂ ਦੇ ਵਿਚ ਲੰਗਰ ਹਮੇਸ਼ਾ ਗੁਰੂ ਘਰਾਂ ਤੋਂ ਹੀ ਆਉਂਦੇ ਰਹੇ ਹਨ ਸੁਖਬੀਰ ਬਾਦਲ ਸਿਰਫ ਆਪਣੀ ਰਾਜਨੀਤੀ ਚਮਕਾ ਰਿਹਾ