ਸਿੱਧੂ ਮੂਸੇਵਾਲਾ ਦੇ ਗੀਤ ਤੋਂ ਬਾਅਦ ਹੁਣ ਕੰਵਰ ਗਰੇਵਾਲ ਦੇ ਗੀਤ ‘ਰਹਾਈ’ ‘ਤੇ ਪਾਬੰਦੀ…

by jaskamal

ਨਿਊਜ਼ ਡੈਸਕ ਰਿੰਪੀ ਸ਼ਰਮਾ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਕੰਵਰ ਗਰੇਵਾਲ ਦੇ ਗੀਤ 'ਰਾਈਹਾਈ' 'ਤੇ ਭਾਰਤ ਸਰਕਾਰ ਨੇ ਯੂ-ਟਿਊਬ 'ਤੇ ਪਾਬੰਦੀ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ ਸਿੱਖ ਕੈਦੀਆਂ ਦੀ ਰਿਹਾਈ ਦੇ ਸਮਰਥਨ 'ਚ ਸੀ, ਜਿਸ ਕਾਰਨ ਬੈਨ ਕਰਨ ਦਾ ਫੈਸਲਾ ਲਿਆ ਗਿਆ।

ਦੱਸ ਦੇਈਏ ਕਿ ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਗਾਣੇ SYL 'ਤੇ ਵੀ ਪਾਬੰਦੀ ਲਗਾਈ ਗਈ ਹੈ। SYL ਦਾ ਅਰਥ ਹੈ ਸਤਲੁਜ ਯਮੁਨਾ ਲਿੰਕ ਨਹਿਰ, ਜਿਸਨੂੰ 'SYL ਨਹਿਰ' ਵੀ ਕਿਹਾ ਜਾਂਦਾ ਹੈ।

ਸਿੱਧੂ ਦੇ ਇਸ ਗੀਤ 'ਚ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲਗਾਤਾਰ ਵਿਵਾਦ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ।