Sukhbir ਤੋਂ ਬਾਅਦ ਹੁਣ CM Mann ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ

by jaskamal

8 ਅਗਸਤ, ਨਿਊਜ਼ ਡੈਸਕ (ਸਿਮਰਨ) : ਭਾਰਤ ਸਰਕਾਰ ਵੱਲੋਂ ਕਈ ਵਾਰ ਅਜਿਹੇ ਫੈਸਲੇ ਲਏ ਜਾਂਦੇ ਹਨ ਕਿ ਸੂਬਿਆਂ ਦੇ ਮੰਤਰੀਆਂ ਨੂੰ ਮਜਬੂਰਨ ਉਨ੍ਹਾਂ ਫੈਸਲਿਆਂ ਦਾ ਵਿਰਦੋਹ ਕਰਨਾ ਪੈਂਦਾ ਹੈ। ਹੁਣ ਪੰਜਾਬ ਸਰਕਾਰ ਦੇ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਹੀ ਬਿਜਲੀ ਸੋਧ ਬਿੱਲ-2022 ਸੰਸਦ ਵਿਚ ਪੇਸ਼ ਕਰਨ ਦਾ ਫੈਸਲਾ ਲੈ ਲਿਆ।

ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਲਏ ਗਏ ਇਸ ਫੈਸਲੇ ਦਾ ਵਿਰਦੋਹ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹਐਲਾਨ ਕਰ ਕਿਹਾ ਹੈ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ 'ਤੇ ਇੱਕ ਹੋਰ ਡਾਕਾ ਮਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ''ਕੇਂਦਰ ਸਰਕਾਰ ਸੂਬਿਆਂ ਨੂੰ ਕੱਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ ਪਰ ਉਨ੍ਹਾਂ ਨੇ ਇਸ ਗੱਲ ਦੀ ਕੋਈ ਪ੍ਰਵਾਹ ਨਹੀਂ ਕੀਤੀ ਤੇ ਸਿੱਧੇ ਤੌਰ 'ਤੇ ਸੰਘੀ ਢਾਂਚੇ ਉਤੇ ਹਮਲਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕੇਂਦਰ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸਾਰੇ ਸੂਬਿਆਂ ਦੇ ਮੰਤਰੀ ਆਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਆਪਣੇ ਪੱਧਰ ਉਤੇ ਕਰਦੇ ਹਨ ਤਾਂ ਫੇਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ?

ਪੰਜਾਬ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਖਦਸ਼ਾ ਜ਼ਾਹਰ ਕੀਤਾ, ਅਤੇ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ਲਈ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਘਰੇਲੂ ਖਪਤਕਾਰਾਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਤੇ ਜੇਕਰ ਹੁਣ ਕੇਂਦਰ ਸਰਕਾਰ ਆਪਣੀ ਮਨਮਰਜ਼ੀ ਦਾ ਬਿੱਲ ਸੂਬਿਆਂ ਵਿਚ ਲਾਗੂ ਕਰ ਦਿੰਦੀ ਹੈ ਤਾਂ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਨੂੰ ਬਹੁਤ ਵੱਡਾ ਨੁਕਸਾਨ ਸਹਿਣਾ ਪੈ ਸਕਦਾ ਹੈ।

ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਪੇਸ਼ ਕਰਕੇ ਇਕ ਵਾਰ ਫੇਰ ਕਾਲੇ ਖੇਤੀ ਕਾਨੂੰਨਾਂ ਵਾਲੀ ਗਲਤੀ ਦੁਹਰਾਉਣ ਜਾ ਰਹੀ ਹੈ ਅਤੇ ਲੋਕ ਅਜਿਹੀ ਕਾਰਵਾਈ ਨੂੰ ਕਦੇ ਵੀ ਬਰਦਾਸ਼ ਨਹੀਂ ਕਰਨਗੇ। ਓਥੇ ਹੀ ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਕੋਲੋਂ ਬਿਜਲੀ ਸੈਕਟਰ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਉਣ ਲਈ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦੇਣ ਦੀ ਮੰਗ ਕੀਤੀ ਹੈ।