ਤਕਰਾਰ ਤੋਂ ਬਾਅਦ ਨੌਵਜਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਜੀਜੇ ਤੇ ਕੀਤਾ ਹਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਮਿੱਠੂ ਬਸਤੀ 'ਚ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਸਾਲ਼ੇ, ਸਾਂਢੂ ਤੇ ਉਸ ਦੇ ਮੁੰਡੇ ਨੇ ਜੀਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਜ਼ਖਮੀ ਵਿਅਕਤੀ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹਮਲੇ 'ਚ ਜ਼ਖਮੀ ਹੋਏ ਵਿਅਕਤੀ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਲੜਕੇ ਪ੍ਰਿਤਪਾਲ ਸਿੰਘ ਦਾ ਉਕਤ ਹਮਲਾਵਰਾਂ ਨਾਲ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਹੀ ਉਸ ਦੇ ਜੀਜਾ ਮਨਜੀਤਪਾਲ ਸਿੰਘ ਬਿੱਟੂ ਤੇ ਸਾਂਢੂ ਗੁਰਦਿਆਲ ਸਿੰਘ ਨੇ ਗੁਰਦੁਆਰਾ ਮਿੱਠੂ ਬਸਤੀ ਕੋਲ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ 'ਤੇ ਆਸ-ਪਾਸ ਦੇ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਹਮਲਾਵਰ ਉੱਥੋਂ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।