ਪਪਲਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਪੁਲਿਸ ਦੀ ਅੰਮ੍ਰਿਤਪਾਲ ਨੂੰ ਲੈ ਕੇ ਵੱਡੀ ਕਾਰਵਾਈ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਅਮ੍ਰਿਤਸਰ ਦੇ ਕੱਥੂਨੰਗਲ ਤੋਂ ਗ੍ਰਿਫ਼ਤਾਰ ਕੀਤਾ ਸੀ। ਹੁਣ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਭਾਲ ਲਈ ਜ਼ਿਲ੍ਹਾ ਅੰਮ੍ਰਿਤਸਰ ਤੇ ਪਿੰਡ ਜੱਲੂਪੁਰ ਨੂੰ ਵਿੱਚ ਸਖ਼ਤੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਸੜਕ 'ਤੇ ਪੁਲਿਸ ਵਲੋਂ ਬੈਰੀਕੇਡਿੰਗ ਕੀਤੀ ਜਾ ਚੁੱਕੀ ਹੈ ਤੇ ਹਰ ਆਉਣ -ਜਾਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਪਿੰਡ ਜੱਲੂਪੁਰ ਦੇ ਨਾਲ ਲੱਗਦੀਆਂ 8 ਸੜਕਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਚੁੱਕੀ ਹੈ । ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਦਿਹਾਤੀ ਪੁਲਿਸ ਵਲੋਂ ਅੰਮ੍ਰਿਤਸਰ ਦੇ ਕੋਲ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਪਿੱਛੋਂ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਗ੍ਰਿਫ਼ਤਾਰੀ ਤੋਂ ਡਰਦਾ ਹੈ ।

ਇਸ ਲਈ ਉਹ ਲੁਕ ਕੇ ਆਪਣੇ ਪਿੰਡ ਵੀ ਜਾ ਸਕਦਾ ਹੈ ਤੇ ਇਸ ਸਭ ਨੂੰ ਦੇਖਦੇ ਹੋਏ ਪੁਲਿਸ ਵਲੋਂ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ । ਜਿਨ੍ਹਾਂ 'ਚੋ ਕੁਝ ਨੂੰ ਅਸਾਮ ਭੇਜ ਦਿੱਤਾ ਗਿਆ ਸੀ, ਉੱਥੇ ਹੀ ਪੁਲਿਸ ਨੇ 360 ਸਿੱਖ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਸੀ । ਜਿਨ੍ਹਾਂ 'ਚੋ 348 ਨੂੰ ਰਿਹਾਅ ਕਰ ਦਿੱਤਾ ਗਿਆ ਹੈ । ਦੱਸ ਦਈਏ ਕਿ ਪਹਿਲਾਂ ਕਿਹਾ ਜਾ ਰਿਹਾ ਇਸ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਛੱਡ ਕੇ ਨੇਪਾਲ ਜਾ ਸਕਦਾ ਹੈ । ਪੁਲਿਸ ਨੇ ਅੰਮ੍ਰਿਤਪਾਲ ਤੇ ਪਪਲਪ੍ਰੀਤ ਨੂੰ ਪਨਾਹ ਦੇਣ ਵਾਲੀਆਂ 2 ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਸੀ ।