ਗ੍ਰਿਫਤਾਰੀ ਤੋਂ ਬਾਅਦ ਗੈਂਗਸਟਰ ਤੂਫ਼ਾਨ ਦੇ ਪਿਤਾ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਪੁਲਿਸ ਨੇ ਅੱਜ 2 ਗੈਂਗਸਟਰ ਮਨਦੀਪ ਤੂਫ਼ਾਨ ਤੇ ਮਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾ ਪੁਲਿਸ ਨੇ ਭਾਰਤ ਨੇਪਾਲ ਸਰਹੱਦ ਤੋਂ ਗੈਂਗਸਟਰ ਦੀਪਕ ਮੁੰਡੀ ਸਮੇਤ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਗੈਂਗਸਟਰ ਮਨਦੀਪ ਤੂਫ਼ਾਨ ਨੇ ਪਿਤਾ ਹਰਭਜਨ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੈਨੂੰ ਡਰ ਹੈ ਪੁਲਿਸ ਮੇਰੇ ਪੁੱਤ ਦਾ ਐਨਕਾਊਂਟਰ ਨਾ ਕਰ ਦੇਵੇ।

ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਮੇਰੇ ਪੁੱਤ ਨੂੰ ਸਵੇਰੇ ਗ੍ਰਿਫਤਾਰ ਕੀਤਾ ਸੀ । ਇਸ ਦੌਰਾਨ ਹੀ ਉਨ੍ਹਾਂ ਨੇ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਰੇ ਪੁੱਤ ਤੇ ਕੋਈ ਵੀ ਝੂਠਾ ਪਰਚਾ ਨਾ ਪਾਇਆ ਜਾਵਾਗੇ। ਉਸ ਦੇ ਪਿਤਾ ਨੇ ਕਿਹਾ ਕਿ ਉਸ ਦੇ ਪੁੱਤ ਤੇ ਪਹਿਲਾ 2018 ਵਿੱਚ ਪੁਲਿਸ ਨੇ ਪਿਸਤੌਲ ਦਾ ਕੇਸ ਦਰਜ ਕੀਤਾ ਸੀ। ਜਿਸ ਦਾ ਕੋਈ ਸਬੂਤ ਨਹੀਂ ਮਿਲਿਆ ਸੀ ਤੇ ਪੁਲਿਸ ਨੇ ਉਸ ਨੂੰ ਛੱਡ ਦਿੱਤਾ ਸੀ।

ਉਸ ਤੋਂ ਬਾਅਦ ਪੁਲਿਸ ਨੇ 2019 ਵਿੱਚ ਕਈ ਨਾਜਾਇਜ ਝੂਠੇ ਪਰਚੇ ਦਰਜ ਕਰ ਦਿੱਤੇ ਸੀ ਤੇ ਫਿਰ ਉਸ ਨੂੰ ਭਗੋੜਾ ਕਰਾਰ ਕਰ ਦਿੱਤਾ ਸੀ । ਉਨ੍ਹਾਂ ਨੇ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆਂ ਦੀ ਪਤਨੀ ਦੇ ਕਤਲ ਮਾਮਲੇ ਵਿੱਚ ਵੀ ਇਸ ਨੂੰ ਫਸਾਇਆ ਜਾ ਰਿਹਾ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਇਹ ਦੋਸ਼ੀ ਫਰਾਰ ਚੱਲ ਰਹੇ ਸੀ। ਜਿਨ੍ਹਾਂ ਦੀ ਭਾਲ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ।