ਪੰਜਾਬ ਸਰਕਾਰ ਤੇ ਰਾਜਪਾਲ ਵਿਵਾਦ ਤੋਂ ਬਾਅਦ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਹੋਵੇਗਾ ਹੰਗਾਮਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਤੇ ਰਾਜਪਾਲ ਦੇ ਵਿਵਾਦ ਤੋਂ ਬਾਅਦ ਅੱਜ ਵਿਧਾਨ ਸਭਾ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਆਪ ਸਰਕਾਰ ਵਲੋਂ ਬਿਜਲੀ ਸਪਲਾਈ, GST ਤੇ ਹੋਏ ਵੀ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਵਿਰੋਧੀ ਧਿਰ ਗੈਰ ਕਾਨੂੰਨੀ ਮਾਈਨਿੰਗ ਮੁੱਖ ਮੰਦਤੀ ਭਗਵੰਤ ਮਾਨ ਨੂੰ ਜਹਾਜ਼ ਤੋਂ ਉਤਾਰਨ ਦੀ ਚੜ੍ਹ ਤੋਂ ਇਲਾਵਾ ਹੋਰ ਵੀ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਲਈ ਤਿਆਰ ਹੈ । ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੇ ਕਈ ਮੁੱਦਿਆਂ ਨੂੰ ਲੈ ਕੇ ਸੂਚੀ ਭੇਜ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ। ਵਿਰਧੀ ਧਿਰ ਵਲੋਂ ਕੌਮੀ ਸੁਰੱਖਿਆ ਬੇਰੁਜਗਾਰੀ ਕਿਸਾਨ ਖੁਦਕੁਸ਼ੀਆਂ ਲੰਪੀ ਸ੍ਕਿਨ 'ਤੇ ਬਹਿਸ ਕਰਵਾਉਣ ਦੀ ਮੰਗ ਕਰ ਰਹੀ ਹੈ।