
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਦੀਨਾਨਗਰ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਵਿਆਹ ਸਮਾਗਮ ਦੌਰਾਨ 2 ਵਿਅਕਤੀਆਂ ਵਿਚਾਲੇ ਲੜਾਈ ਤੋਂ ਬਾਅਦ ਗੋਲੀਆਂ ਚਲਾਈਆਂ ਗਿਆ ਹਨ। ਇਸ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਉਕਤ ਨੇ ਕਿਹਾ ਕਿ ਉਹ ਆਪਣੇ ਦੋਸਤ ਦੇ ਵਿਆਹ 'ਚ ਆਨੰਦ ਪੈਲੇਸ ਗਿਆ ਸੀ। ਉਕਤ ਨੇ ਦੱਸਿਆ ਕਿ ਗੌਰਵ ਉਸ ਦੇ ਮੇਜ਼ ਦੇ ਕੋਲ ਬੈਠਾ ਸੀ। ਜਿਸ ਦੇ ਨਾਲ ਉਸ ਦੀ ਲੜਾਈ ਹੋ ਗਈ। ਜਿਸ ਤੋਂ ਬਾਅਦ ਉਹ ਬਾਹਰ ਆਪਣੀ ਕਾਰ ਕੋਲ ਗਿਆ ਤਾਂ ਗੌਰਵ ਵੀ ਉਸ ਕੋਲ ਆ ਗਿਆ। ਜਿਸ ਦੇ ਉਸ 'ਤੇ ਹਵਾਈ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਦੌਰਾਨ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਈ ਹੈ ।
ਹੋਰ ਖਬਰਾਂ
Rimpi Sharma
Rimpi Sharma