ਹੜ੍ਹ ਤੋਂ ਬਾਅਦ ਹੁਣ ਇਸ ਬਿਮਾਰੀ ਨੇ ਮਚਾਈ ਆਫ਼ਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਬਰਸਾਤ ਹੋ ਰਹੀ ਹੈ, ਜਿਸ ਕਰਕੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ। ਪਾਣੀ ਦੇ ਵੱਧ ਰਹੇ ਪੱਧਰ ਕਾਰਨ ਕਈ ਪਿੰਡ ਪਾਣੀ 'ਚ ਡੁੱਬ ਗਏ ਹਨ। ਬਰਸਾਤ ਦੇ ਪਾਣੀ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਰਹੀਆਂ ਹਨ ,ਜਿਵੇ : ਸਕਿਨ, ਪੇਟ ਖ਼ਰਾਬ ਹੋਣਾ, ਡੇਂਗੂ, ਬੁਖ਼ਾਰ ਆਦੀ। ਮਾਹਿਰਾਂ ਦਾ ਕਹਿਣਾ ਹੈ ਕਿ ਡੇਂਗੂ ਨੇ ਇਸ ਸਾਲ ਜ਼ਿਆਦਾ ਤਬਾਹੀ ਮਚਾਈ ਹੈ। ਡੇਂਗੂ ਨੇ ਹੁਣ ਤੱਕ 3 ਮਰੀਜ਼ ਪਾਜ਼ੇਟਿਵ ਪਾਏ ਗਏ ਹਨ, ਜੋ ਕਿ ਇੱਕ ਮਰੀਜ ਕਿਸੇ ਹੋਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਹਾਲਾਂਕਿ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਰੱਖਿਆ ਗਿਆ।

ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਨੂੰ ਡੇਂਗੂ ਤੋਂ ਬਚਾਅ ਦੇ ਲਈ ਆਪਣੇ ਘਰਾਂ ਕੋਲ ਜਾਂ ਫਿਰ ਛੱਤ ਕੋਲ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਇਸ ਦੇ ਨਾਲ ਹੀ ਆਪਣੇ ਦਫ਼ਤਰਾਂ ਤੇ ਘਰਾਂ 'ਚ ਲੱਗੇ ਕੂਲਰਾਂ 'ਚੋ ਪਾਣੀ ਕੱਢ ਕੇ ਹਫ਼ਤੇ 'ਚ 1 ਦਿਨ ਉਨ੍ਹਾਂ ਨੂੰ ਸੁੱਕਾ ਕੇ ਰੱਖੋ ਤੇ ਮੱਛਰ ਭਜਾਉਣ ਵਾਲੇ ਮੈਟ ਆਦੀ ਦੀ ਵਰਤੋਂ ਕਰੋ। ਜਾਣਕਾਰੀ ਅਨੁਸਾਰ ਹੁਣ ਤੱਕ 1500 ਤੋਂ ਵੱਧ ਥਾਵਾਂ 'ਤੇ ਡੇਂਗੂ ਦੇ ਮੱਛਰ ਦਾ ਲਾਰਵਾ ਮਿਲ ਚੁੱਕਾ ਹੈ। ਜਿਸ ਦੀ ਰਿਪੋਰਟ ਨਗਰ ਨਿਗਮ ਨੂੰ ਵੀ ਭੇਜੀ ਜਾ ਚੁੱਕੀ ਹੈ ।