ਗੈਂਗਸਟਰ ਗੋਲਡੀ ਤੋਂ ਬਾਅਦ ਹੁਣ ਭਾਰਤੀ ਏਜੰਸੀਆਂ ਦੀ ਨਜ਼ਰ ਕੈਨੇਡਾ ‘ਚ ਬੈਠੇ ਗੈਂਗਸਟਰਾਂ ਵੱਲ, ਭਾਲ ਹੋਈ ਸ਼ੁਰੂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੁਲਿਸ ਵਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਭਾਰਤੀ ਏਜੰਸੀਆਂ ਦੀ ਨਜ਼ਰਾਂ ਕੈਨੇਡਾ ਬੈਠੇ ਹੋਈ ਬਾਕੀ ਗੈਂਗਸਟਰਾਂ 'ਤੇ ਟਿਕਾਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਕੈਨੇਡਾ 'ਚ ਬੈਠੇ ਕਈ ਹੋਰ ਗੈਂਗਸਟਰਾਂ ਜਿਵੇ ਲਖਬੀਰ ਸਿੰਘ, ਰਮਨਦੀਪ ਸਿੰਘ, ਅਰਸ਼ਦੀਪ ਸਿੰਘ 'ਤੇ ਨਜ਼ਰਾਂ ਰੱਖ ਰਹੀਆਂ ਹਨ। ਪੰਜਾਬ ਪੁਲਿਸ ਸਮੇਤ ਕਈ ਏਜੰਸੀਆਂ ਵਲੋਂ ਉਨ੍ਹਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਕਿ ਗੋਲਡੀ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਭਾਰਤ ਦੀਆਂ ਏਜੰਸੀਆਂ ਇਸ ਮਾਮਲੇ 'ਚ ਹੋਰ ਜਾਣਕਾਰੀ ਲੈਣ ਲਈ ਅਮਰੀਕੀ ਅਧਿਕਾਰੀਆਂ ਨਾਲ ਸੰਪਰਕ ਕਰ ਰਹੀਆਂ ਹੈ।

ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਵਾਪਸ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਵੱਡੀ ਸਾਜਿਸ਼ ਦਾ ਪਰਦਾਫਾਸ਼ ਹੋ ਸਕੇ । ਦੱਸ ਦਈਏ ਕਿ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੇ ਪਿੰਡ ਮੁਕਤਸਰ 'ਚ ਰਿਹਾਇਸ਼ ਦੇ ਆਲੇ -ਦੁਆਲੇ ਸੰਨਾਟਾ ਛਾਇਆ ਹੋਇਆ ਹੈ । ਜ਼ਿਕਰਯੋਗ ਹੈ ਕਿ CM ਮਾਨ ਵਲੋਂ ਵੀ ਕਿਹਾ ਗਿਆ ਸੀ ਕਿ ਜਲਦ ਦੀ ਗੈਂਗਸਟਰ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ ਤਾਂਕਿ ਪੀੜਤਾਂ ਨੂੰ ਇਨਸਾਫ ਮਿਲ ਸਕੇ ।