ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੇ ਮੰਗੀ ਹੋਰ ਸਿਕਿਓਰਟੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਨਾਲ ਗੈਂਗਵਾਰ ਦਾ ਖਦਸ਼ਾ ਵੱਧ ਗਿਆ ਹੈ। ਆਪਣੀ ਜਾਨ ਨੂੰ ਖਤਰਾ ਵੇਖਦੇ ਹੋਏ ਗਾਇਕ ਮਨਕੀਰਤ ਔਲਖ ਨੇ ਪੰਜਾਬ ਪੁਲਿਸ ਕੋਲੋਂ ਹੋਰ ਸਿਕਿਓਰਟੀ ਦੀ ਮੰਗ ਕੀਤੀ ਹੈ।

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਖੁੱਲ੍ਹੇ ਰੂਪ 'ਚ ਪੋਸਟਾਂ ਪਾ ਕੇ ਉਕਤ ਗਰੁੱਪਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌਤ ਲਈ ਜ਼ਿੰਮੇਵਾਰ ਦੱਸਿਆ ਗਿਆ 'ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਸਤੋਂ ਪਹਿਲਾਂ ਵੀ ਮਨਕੀਰਤ ਔਲਖ ਨੂੰ ਧਮਕੀਆਂ ਮਿਲੀਆਂ ਸਨ।