
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ’ਚ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਹੋਏ ਕਤਲ ਤੋਂ ਬਾਅਦ ਸਰਕਾਰ ਨੇ ਸੁਰੱਖਿਆ ਬਹਾਲ ਕਰਨ ਦਾ ਫ਼ੈਸਲਾ ਲਿਆ ਹੈ। ਭਗਵੰਤ ਮਾਨ ਸੁਰੱਖਿਆ ਕਾਰਨਾਂ ਕਰਕੇ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਨਹੀਂ ਹੋਏ।
ਤਰੁਣ ਚੁੱਘ ਨੇ ਕਿਹਾ ਭਗਵੰਤ ਮਾਨ ਦੀ ਸਰਕਾਰ ਨੇ ਸਸਤੀ ਸ਼ੋਹਰਤ ਹਾਸਲ ਕਰਨ ਲਈ ਸੂਬੇ ਦੇ 424 ਲੋਕਾਂ ਦੀ ਸੁਰੱਖਿਆ ਦਾਅ ’ਤੇ ਲਾ ਦਿੱਤੀ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਹਟਾਏ ਜਾਣ ਕਾਰਨ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।
ਤਰੁਣ ਚੁੱਘ ਨੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਵੱਲੋਂ ਚੁਣੇ ਗਏ ਮੁੱਖ ਮੰਤਰੀ ਹਨ। ਦਿੱਲੀ ਵਿੱਚ ਬੈਠੇ ਰਾਜਨੀਤਿਕ ਮਾਸਟਰ ਦੀ ਪਰਿਕਰਮਾ ਕਰਨਾ ਬੰਦ ਕਰੋ।