ਫ਼ੌਜਾਂ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਡਾ. ਬਲਬੀਰ ਸਿੰਘ ਬਣੇ ਨਵੇਂ ਮੰਤਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾਂ ਸਿੰਘ ਸਰਾਰੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਗਹ ਨਵੇਂ ਮੰਤਰੀ ਬਣੇ ਹਨ। ਦੱਸ ਦਈਏ ਕਿ ਬਲਬੀਰ ਸਿੰਘ ਦਾ ਜਨਮ ਨਵਾਂਸ਼ਹਿਰ ਦੇ ਪਿੰਡ ਭੋਰਾ ਵਿਖੇ ਹੋਇਆ ਹੈ। ਉਨ੍ਹਾਂ ਨੇ ਹੁਣ ਤੱਕ ਕਈ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ਇਲਾਜ ਕੀਤਾ ਹੈ। ਡਾ. ਬਲਬੀਰ ਸਿੰਘ ਅੰਨਾ ਅੰਦੋਲਨ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। 2022 ਵਿਧਾਨ ਸਭਾ ਚੋਣਾਂ 'ਚ ਵੀ ਜਿੱਤ ਹਾਸਲ ਕੀਤੀ ਸੀ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਫ਼ੌਜਾਂ ਸਿੰਘ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸੀ। ਜਿਸ ਕਾਰਨ ਉਨ੍ਹਾਂ ਨੇ ਆਪਣੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਸੂਤਰਾਂ ਅਨੁਸਾਰ ਆਪ ਪਾਰਟੀ ਪੰਜਾਬ ਸਰਕਾਰ ਵਿੱਚ ਮੰਤਰੀ ਬਣਨ ਲਈ ਨਵੇਂ ਚਿਹਰਿਆਂ ਨੂੰ ਮੌਕਾ ਦੇ ਸਕਦੀ ਹੈ ।