ਚਰਚ ਦੀ ਭੰਨਤੋੜ ਤੋਂ ਬਾਅਦ ਪੰਜਾਬ ਪੁਲਿਸ ਨੇ ਚੁੱਕਿਆ ਵੱਡਾ ਕਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਵਿਖੇ ਬੀਤੀ ਦਿਨੀਂ ਇਕ ਚਰਚ ਵਿੱਚ ਭੰਨਤੋੜ ਕੀਤੀ ਗਈ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਸੂਬੇ ਭਰ 'ਚ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਵਲੋਂ ਧਾਰਮਿਕ ਸਥਾਨਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ । ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਖ਼ਾਸ ਧਿਆਨ ਰੱਖਿਆ ਜਾ ਰਿਹਾ ਹੈ। ADGP ਅਮਰਦੀਪ ਸਿੰਘ ਸਮੇਤ ਹੋਰ ਵੀ ਕਈ ਉੱਚ ਅਧਿਕਾਰੀ ਚਰਚ ਸਮੇਤ ਹੋਰ ਵੀ ਸਥਾਨਾਂ 'ਤੇ ਗਏ ਹਨ। ਉਨ੍ਹਾਂ ਵਲੋਂ ਧਾਰਮਿਕ ਸਥਾਨਾਂ ਵਿੱਚ ਪ੍ਰਬੰਧਕਾਂ ਦੇ ਨਾਲ ਵੀ ਮੀਟਿੰਗ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ DGP ਗੌਰਵ ਯਾਦਵ ਦੀਆ ਹਦਾਇਤਾਂ ਤੋਂ ਬਾਅਦ ਹੀ ਪੰਜਾਬ ਦੇ ਕਈ ਸੂਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਸਖਤ ਪ੍ਰਬੰਧ ਕੀਤਾ ਗਿਆ ਹੈ। ਪੁਲਿਸ ਵਲੋਂ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ ।ਚਰਚ ਵਿੱਚ ਭੰਨਤੋੜ ਕਰਨ ਵਾਲੇ ਤੇ ਇਕ ਅਲਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ।