ਅੰਮ੍ਰਿਤਸਰ (Nri Media) : ਮੌਜੂਦਾ ਸਮੇ ਵਿੱਚ ਲੋਕਾਂ ਵੱਲੋਂ Tik Tok ਤੇ ਧਾਰਮਿਕ ਸਥਾਨਾਂ 'ਤੇ ਭੜਕੀਲੇ ਗਾਣਿਆਂ 'ਤੇ ਵੀਡੀਓ ਬਣਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਮਾਮਲਾ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਾਹਣੇ ਆਇਆ ਸੀ, ਜਿੱਥੇ ਕੁਝ ਲੜਕੀਆਂ ਵੱਲੋਂ Tik Tok 'ਤੇ ਇੱਕ ਵੀਡੀਓ ਬਣਾਈ ਗਈ ਸੀ।
ਇਸ ਬਣਾਈ ਗਈ ਵੀਡੀਓ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਦਸਣਯੋਗ ਹੈ ਕਿ ਇਹ ਵੀਡੀਓ ਸਾਨਾ ਡਾਟ ਕਾਨੂੰ ਆਈ.ਡੀ. 'ਤੇ ਇਹ ਵੀਡੀਓ ਪਾਈ ਗਈ ਹੈ।
ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਇਸ ਨੂੰ ਮੰਦਭਾਗੀ ਕਾਰਵਾਈ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਜਾਣਬੁੱਝ ਕੇ ਅਸ਼ਲੀਲ ਗੀਤਾਂ ਦੀ ਵੀਡੀਓ ਬਣਾਉਣੀ ਪਵਿੱਤਰ ਆਸਥਾਨ ਦੀ ਮਰਿਯਾਦਾ ਦੇ ਖਿਲਾਫ਼ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੀਡੀਓ ਬਣਾਉਣ ਵਾਲਿਆਂ ਕੁੜੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਤੋਂ ਅੱਗੇ ਆਹਲੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵੀਡੀਓ ਬਣਾਉਣ ਤੋਂ ਰੋਕਣ ਲਈ ਥਾਂ-ਥਾਂ ਤੇ ਬੋਰਡ ਲਗਾਏ ਗਏ ਹਨ, ਪਰ ਕੁਝ ਲੋਕ ਫਿਰ ਵੀ ਨਹੀਂ ਟਲਦੇ।



