Air India ਕੋਰੋਨਾ ਨਾਲ ਮਰਨ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗਾ ਮੁਆਵਜ਼ਾ

by

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਏਅਰ ਇੰਡੀਆ ਨੇ ਇਕ ਅਧਿਕਾਰਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਦੇ ਕੁਝ ਕਰਮਚਾਰੀਆਂ ਦੀ ਕੋਵਿਡ-9 ਨਾਲ ਮੌਤ ਹੋਈ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਹਾਲਾਂਕਿ, ਏਅਰ ਇੰਡੀਆ ਦੇ ਬੁਲਾਰੇ ਨੇ ਇਸ ਸਵਾਲ ਦਾ ਜਵਾਬ ਨਹੀਂ ਦਿੱਤਾ ਕਿ ਕਿੰਨੇ ਵਰਕਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ ਅਤੇ ਕਿੰਨੇ ਮਰੇ ਹਨ।20 ਜੁਲਾਈ ਨੂੰ ਜਾਰੀ ਕੀਤੇ ਗਏ ਅੰਦਰੂਨੀ ਸਰਕੂਲਰ ਵਿਚ ਕਿਹਾ ਗਿਆ ਹੈ, “ਕੰਪਨੀ ਦੇ ਬਹੁਤ ਸਾਰੇ ਕਰਮਚਾਰੀ ਕੋਵਿਡ-19 ਨਾਲ ਸੰਕਰਮਿਤ ਪਾਏ ਗਏ ਹਨ ਅਤੇ ਕੁਝ ਇਸ ਮਹਾਂਮਾਰੀ ਕਾਰਨ ਮਰ ਚੁੱਕੇ ਹਨ।

ਉਨ੍ਹਾਂ ਦੇ ਪਰਿਵਾਰਾਂ ਦੇ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਕਰਮਚਾਰੀਆਂ ਦੇ ਪਰਿਵਾਰਾਂ ਜਾਂ ਕਾਨੂੰਨੀ ਉੱਤਰਾਧਿਕਾਰੀਆਂ ਨੂੰ ਮੁਆਵਜ਼ਾ ਅਦਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।”ਸਰਕੂਲਰ ਵਿਚ ਕਿਹਾ ਗਿਆ ਹੈ ਕਿ ਕੋਵਿਡ-19 ਕਾਰਨ ਆਪਣੀ ਜਾਨ ਗੁਆਉਣ ਵਾਲੇ ਸਥਾਈ ਕਰਮਚਾਰੀਆਂ ਦੇ ਪਰਿਵਾਰਾਂ ਜਾਂ ਕਾਨੂੰਨੀ ਵਾਰਸਾਂ ਨੂੰ ਹਰੇਕ ਲਈ 10-10 ਲੱਖ ਰੁਪਏ, ਠੇਕਾ ਕਰਮਚਾਰੀਆਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਇਕ ਸਾਲ ਤੋਂ ਨਿਰੰਤਰ ਕੰਮ ਕਰਨ ਵਾਲੇ ਅਸਥਾਈ ਕਰਮਚਾਰੀਆਂ ਦੇ ਰਿਸ਼ਤੇਦਾਰਾਂ ਨੂੰ 90 ਹਜ਼ਾਰ ਰੁਪਏ ਦਿੱਤੇ ਜਾਣਗੇ।ਸਰਕੂਲਰ ਦੇ ਅਨੁਸਾਰ, ਠੇਕੇਦਾਰ ਜਾਂ ਸੇਵਾ ਪ੍ਰਦਾਤਾ ਰਾਹੀਂ ਲਗਾਏ ਗਏ ਵਿਅਕਤੀ ਦੇ ਪਰਿਵਾਰ ਜਾਂ ਕਾਨੂੰਨੀ ਵਾਰਸ ਨੂੰ ਦੋ ਮਹੀਨਿਆਂ ਦੀ ਬੇਸਿਕ ਤਨਖਾਹ ਦੇ ਬਰਾਬਰ ਦੀ ਰਕਮ ਦਿੱਤੀ ਜਾਏਗੀ।