Air India ਨੂੰ ਪਾਕਿਸਤਾਨ ਕਾਰਨ ਹੋਇਆ 430 ਕਰੋੜ ਦਾ ਨੁਕਸਾਨ

by mediateam

ਨਵੀ ਦਿੱਲੀ (ਵਿਕਰਮ ਸਹਿਜਪਾਲ) : ਪਾਕਿਸਤਾਨ ਵੱਲੋਂ ਆਪਣਾ ਹਵਾਈ ਖ਼ੇਤਰ ਬੰਦ ਕੀਤੇ ਜਾਣ ਮਗਰੋਂ ਭਾਰਤ ਦੀ ਸਰਕਾਰੀ ਜਹਾਜ਼ ਕੰਪਨੀ ਏਅਰ ਇੰਡੀਆ ਨੂੰ 430 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਰਾਜ ਸਭਾ ਵਿੱਚ ਸਾਂਝੀ ਕੀਤੀ। ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਾਂਸਦ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਹਵਾਈ ਖ਼ੇਤਰ ਬੰਦ ਕੀਤੇ ਜਾਣ ਤੋਂ ਬਾਅਦ ਸਿੱਟੇ ਵਜੋਂ ਭਾਰਤੀ ਕੰਪਨੀ ਨੂੰ ਕਰੀਬ 430 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 

ਉਨ੍ਹਾਂ ਦੱਸਿਆ ਕਿ ਸਾਲ 2018-19 'ਚ ਏਅਰ ਇੰਡੀਆ ਨੂੰ 700 ਕਰੋੜ ਰੁਪਏ ਦਾ ਨੁਕਸਾਨ ਹੋਇਆ ਸੀ ਪਰ ਇਸ ਸਾਲ ਵਿੱਚ ਏਅਰ ਇੰਡੀਆ ਵੱਲੋਂ ਮੁਨਾਫ਼ਾ ਕਮਾਉਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਕੇਂਦਰ ਸਰਕਾਰ ਏਅਰ ਇੰਡੀਆ ਦੇ ਨਿੱਜੀਕਰਨ ਦੇ ਫ਼ੈਸਲੇ ਲਈ ਦੂਜੇ ਵਿਕਲਪਾਂ 'ਤੇ ਵੀ ਵਿਚਾਰ ਵਟਾਂਦਰਾ ਕਰ ਰਹੀ ਹੈ।

More News

NRI Post
..
NRI Post
..
NRI Post
..