ਅਜਨਾਲਾ ਦੇ ਵਿਧਾਇਕ ਕੁਲਦੀਪ ਧਾਲੀਵਾਲ ਬਣੇ ‘ਆਪ’ ਦੇ ਮੁੱਖ ਬੁਲਾਰੇ!

by nripost

ਚੰਡੀਗੜ੍ਹ (ਪਾਇਲ): ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵੱਲੋਂ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (Chief Spokesperson) ਨਿਯੁਕਤ ਕੀਤਾ ਗਿਆ ਹੈ। ਇਹ ਫੈਸਲਾ ਪਾਰਟੀ ਦੀ ਸਿਆਸੀ ਰਣਨੀਤੀ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਸੀਨੀਅਰ ਆਗੂ ਹੋਣ ਦੇ ਨਾਤੇ, ਧਾਲੀਵਾਲ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨਾਲ ਉਹ ਪੰਜਾਬ ਵਿੱਚ ਸਰਕਾਰ ਅਤੇ ਸੰਗਠਨ ਦੇ ਅਹਿਮ ਮੁੱਦਿਆਂ ’ਤੇ ਪਾਰਟੀ ਦੇ ਅਧਿਕਾਰਤ ਪੱਖ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨਗੇ।

ਜ਼ਿਕਰਯੋਗ ਹੈ ਕਿ ਧਾਲੀਵਾਲ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਅਤੇ ਐਨ.ਆਰ.ਆਈ. ਮਾਮਲਿਆਂ ਵਰਗੇ ਮਹੱਤਵਪੂਰਨ ਵਿਭਾਗਾਂ ਦੇ ਮੰਤਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।

More News

NRI Post
..
NRI Post
..
NRI Post
..