ਅਕਾਲੀ ਆਗੂ ਬਿਕਰਮ ਮਜੀਠੀਆ ਦਾ ਮੋਹਾਲੀ ਅਦਾਲਤ ‘ਚ ਆਤਮ ਸਮਰਪਣ

by jaskamal

ਨਿਊਜ਼ ਡੈਸਕ : ਡਰੱਗ ਮਾਮਲੇ ਵਿਚ ਲੰਮੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਐਡੀਸ਼ਨਲ ਸੈਸ਼ਨ ਜੱਜ ਐਸ.ਕੇ. ਸਿੰਗਲਾ ਦੀ ਅਦਾਲਤ 'ਚ ਆਤਮ ਸਮਰਪਣ ਕੀਤਾ ਗਿਆ ਹੈ। ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਮਾਮਲਾ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਅਦਾਲਤ ਵਿਚ ਕੇਸ ਦਰਜ ਹੈ ਤੇ ਮਜੀਠੀਆ ਕਈ ਵਾਰ ਅਦਾਲਤ ਵਿਚ ਪੇਸ਼ ਵੀ ਹੋਏ ਤੇ SIT ਵੱਲੋਂ ਪੁੱਛਗਿੱਛ ਵਿਚ ਵੀ ਸਹਿਯੋਗ ਦਿੰਦੇ ਰਹੇ ਸਨ।

ਬੀਤੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਦਾਲਤ ਵੱਲੋਂ ਮਜੀਠੀਆ ਨੂੰ ਰਾਹਤ ਦਿੱਤੀ ਗਈ ਸੀ ਪਰ ਅੱਜ ਉਨ੍ਹਾਂ ਦੀ ਇਹ ਰਾਹਤ ਖਤਮ ਹੋ ਗਈ ਸੀ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੇ ਮੋਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਗਿਆ ਹੈ।