ਅਣਪਛਾਤੇ ਵਿਅਕਤੀਆਂ ਵਲੋਂ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਦੇ ਕੋਲ ਪਿੰਡ ਸ਼ੇਖਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਮ੍ਰਿਤਕ ਆਗੂ ਦੀ ਪਛਾਣ ਅਜੀਤਪਾਲ ਸਿੰਘ ਪੁੱਤ ਪਿਆਰਾ ਸਿੰਘ ਦੇ ਰੂਪ 'ਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਗੂ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਸਿੰਘ ਦੇ ਨਾਲ ਕਾਰ 'ਚ ਬੈਠ ਕੇ ਪਿੰਡ ਜਾ ਰਿਹਾ ਸੀ। ਜਦ ਉਹ ਸ਼ੇਖਪੁਰਾ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਨਾਲ ਆਗੂ ਅਜੀਤਪਾਲ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।