ਅਲਰਟ ਜਾਰੀ ! ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਾਏ ਖ਼ਤਰੇ ਦੇ ਕਾਲੇ ਬੱਦਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾਂ) : ਪੰਜਾਬ ਦੇ ਜ਼ਿਲ੍ਹਿਆਂ 'ਚ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਕਾਰਨ ਕਈ ਇਲਾਕਿਆਂ 'ਚ ਖ਼ਤਰੇ ਦੇ ਕਾਲੇ ਬੱਦਲ ਛਾਏ ਹੋਏ ਹਨ, ਉੱਥੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਵਧੇਰੇ ਇਲਾਕਿਆਂ 'ਚ ਬਾਰਿਸ਼ ਹੋਣੀ ਬਾਕੀ ਹੈ ।ਬਰਸਾਤ ਤੋਂ ਬਾਅਦ ਸਥਿਤੀ ਕਾਫੀ ਗੰਭੀਰ ਹੋ ਸਕਦੀ ਹੈ ਕਿਉਕਿ ਗੁਆਂਢੀ ਸੂਬਿਆਂ 'ਚ ਮਾਨਸੂਨ ਕਾਰਨ ਪੰਜਾਬ ਦੀਆਂ ਨਦੀਆਂ 'ਚ ਪਹਿਲਾਂ ਹੀ ਪਾਣੀ ਦਾ ਪੱਧਰ ਵੱਧ ਗਿਆ । ਇਸ ਕਾਰਨ ਪੰਜਾਬ ਦੇ ਕਈ ਪਿੰਡਾਂ 'ਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਫਿਲਹਾਲ ਲੋਕਾਂ ਨੂੰ ਹੁੰਮਸ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਬੀਤੀ ਦਿਨੀਂ ਤਲਵਾੜਾ ਦੇ ਪੌਗ ਡੈਮ 'ਚੋ 22300 ਕਿਊਸਿਕ ਪਾਣੀ ਛੱਡਣਾ ਪਿਆ ,ਜਿਸ ਕਾਰਨ ਹੁਸ਼ਿਆਰਪੁਰ ਦੇ ਕਈ ਪਿੰਡ ਪਾਣੀ 'ਚ ਡੁੱਬ ਗਏ ਹਨ ।

ਮੌਸਮ ਵਿਭਾਗ ਅਨੁਸਾਰ ਮਾਨਸੂਨ ਨੇ ਹਾਲੇ ਪੰਜਾਬ 'ਚ ਪੂਰੀ ਤਰ੍ਹਾਂ ਆਪਣਾ ਰੰਗ ਨਹੀ ਦਿਖਾਇਆ । ਹਿਮਾਚਲ ਵਿੱਚ ਜ਼ਿਆਦਾ ਬਾਰਿਸ਼ ਹੋਣ ਕਾਰਨ ਪੰਜਾਬ ਦੀਆਂ ਨਦੀਆਂ 'ਚ ਪਾਣੀ ਦਾ ਪੱਧਰ ਉਮੀਦ ਤੋਂ ਵੱਧ ਹੋ ਗਿਆ।ਦੱਸਣਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਾਰਨ ਕਈ ਇਲਾਕਿਆਂ 'ਚ ਹੜ੍ਹ ਆਉਣ ਕਾਰਨ ਲੋਕ ਘਰੋਂ ਬੇਘਰ ਹੋ ਗਏ ਹਨ,ਜਦਕਿ ਕਈ ਲੋਕਾਂ ਦੀ ਜਾਨ ਚੱਲੀ ਗਈ ।ਮੌਸਮ ਵਿਭਾਗ ਅਨੁਸਾਰ ਵਲੋਂ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ।