ਭਾਰੀ ਮੀਂਹ ਨੂੰ ਲੈ ਕੇ ਇਨ੍ਹਾਂ ਇਲਾਕਿਆਂ ‘ਚ ਅਲਰਟ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਦੇ ਕਈ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਉੱਥੇ ਹੀ ਉਤਰਾਖੰਡ ਦੇ ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਦੇਖਦੇ ਹੋਏ ਮੌਸਮ ਵਿਭਾਗ ਵਲੋਂ ਪਹਾੜੀ ਰਾਜ ਲਈ ਰੈਡ ਅਲਰਟ ਜਾਰੀ ਕੀਤਾ ਗਿਆ। ਮੌਸਮ ਵਿਭਾਗ ਵਲੋਂ 14 ਤੇ 15 ਅਗਸਤ ਲਈ ਭਾਰੀ ਬਰਸਾਤ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਨੇ ਸਥਾਨਕ ਲੋਕਾਂ ਨੂੰ ਪਾਣੀ ਭਰਨ ਵਾਲੇ ਖੇਤਰਾਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ।

ਮੌਸਮ ਵਿਭਾਗ ਅਨੁਸਾਰ ਉਤਰ -ਪੱਛਮੀ ਭਾਰਤ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ,ਜਦਕਿ ਹਿਮਾਚਲ ਪ੍ਰਦੇਸ਼, ਪੰਜਾਬ ,ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਜ਼ਿਲ੍ਹਿਆਂ 'ਚ ਮੀਂਹ ਨੂੰ ਲੈ ਕੇ ਚੇਤਾਵਨੀ ਦਿੱਤੀ ਗਈ । ਉੱਥੇ ਹੀ ਅੱਜ ਉਤਰਾਖੰਡ 'ਚ ਵੱਖ -ਵੱਖ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਉੱਤਰ ਪ੍ਰਦੇਸ਼ ,ਗੰਗਾ ਪੱਛਮੀ ਬੰਗਾਲ, ਅਰੁਣਾਚਲ ਪ੍ਰਦੇਸ਼ 'ਚ ਜ਼ਿਆਦਾ ਬਰਸਾਤ ਹੋਣ ਦੇ ਆਸਾਰ ਹਨ ।