‘ਆਪ’ ਵਿਰੋਧੀਆਂ ਨੂੰ ਅਮਨ ਅਰੋੜਾ ਦਾ ਬੋਲੇ, ਕਿਹਾ …..

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਸੂਬੇ 'ਚ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਵਰ੍ਹਦੇ ਹੋਏ ਕਿਹਾ ਹੈ ਕਿ ਕੈਂਸਰ ਦਾ ਇਲਾਜ ਇਕ ਹੀ ਦਿਨ ਵਿਚ ਮੱਲ੍ਹਮ ਪੱਟੀ ਨਾਲ ਕਰਨਾ ਸੰਭਵ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਵਿਰੋਧੀ ਪਾਰਟੀਆ ਵਲੋਂ ਭਗਵੰਤ ਮਾਨ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਫਿਜ਼ੂਲ ਵਿਚ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਲਾਂ ਤੋਂ ਕਦੇ ਅਕਾਲੀ ਦਲ ਤਾਂ ਕਦੇ ਕਾਂਗਰਸ ਦਾ ਸ਼ਾਸਨ ਰਿਹਾ ਹੈ। ਪੰਜਾਬ ਵਿਚ ਇਨ੍ਹਾਂ ਪਾਰਟੀਆਂ ਨੇ ਜਿਸ ਕੈਂਸਰ ਨੂੰ ਜਨਮ ਦੇ ਦਿੱਤਾ ਹੈ, ਉਸ ਦਾ ਇਲਾਜ ਇਕ ਹੀ ਦਿਨ ਵਿਚ ਮੱਲ੍ਹਮ ਪੱਟੀ ਨਾਲ ਕਰਨਾ ਸੰਭਵ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਕੈਂਸਰ ਦਾ ਇਲਾਜ ਲੰਮੇ ਸਮੇਂ ਵਿਚ ਹੀ ਸੰਭਵ ਹੋ ਸਕਦਾ ਹੈ, ਇਸ ਲਈ ਪੰਜਾਬ ਵਿਚ ਪੈਦਾ ਹੋਏ ਭ੍ਰਿਸ਼ਟਾਚਾਰ 'ਤੇ ਹੋਰਨਾਂ ਸਮੱਸਿਆਵਾਂ ਰੂਪੀ ਕੈਂਸਰ ਦਾ ਇਲਾਜ ਕਰਨ ਵਿਚ ਵੀ ਕੁਝ ਸਮਾਂ ਲੱਗ ਸਕਦਾ ਹੈ।