ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕਿਹਾ ਰੋਜ਼ਾਨਾ ਕਤਲ, ਦਿਨ -ਦਿਹਾੜੇ ਗੋਲੀਬਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਲਗਾਤਾਰ ਵਿਰੋਧੀ ਪਾਰਟੀਆਂ ਵਲੋਂ ਆਪ ਸਰਕਰ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ । ਇਸ ਮਾਮਲੇ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੋਜ਼ਾਨਾ ਕਤਲ , ਦਿਨ- ਦਿਹਾੜੇ ਗੋਲੀਬਾਰੀ ! ਇਸ ਬਹੁਤ ਅਫਸੋਸ ਦੀ ਗੱਲ ਹੈ ਕਿ ਪੰਜਾਬ ਪੂਰੀ ਤਰਾਂ ਕੁਧਰਮ ਵੱਲ ਵੱਧ ਰਿਹਾ ਹੈ ਤੇ ਭਗਵੰਤ ਮਾਨ ਦੀ ਸਰਕਾਰ ਇਸ ਨੂੰ ਰੋਕਣ ਲਈ ਕੁਝ ਨਹੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ: ਮੈ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਇਸ ਤੋਂ ਪਹਿਲਾ ਕਿ ਪੰਜਾਬ 80 ਦੇ ਦਹਾਕੇ ਦੇ ਕਾਲੇ ਦੌਰ ਵੱਲ ਵਾਪਿਸ ਜਾਵੇ। ਉਸ ਤੋਂ ਪਹਿਲੇ ਹੀ ਉਹ ਰਾਜ ਦੀ ਕਾਨੂੰਨ ਵਿਵਸਥਾ 'ਤੇ ਧਿਆਨ ਦੇਣਾ ਸ਼ੁਰੂ ਕਰ ਦੇਵਣ । ਜ਼ਿਕਰਯੋਗ ਹੈ ਕਿ ਜਦੋ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਕਅਤੀਆਂ ਵਲੋਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਿਆ ।ਇਸ ਘਟਨਾ ਦੌਰਾਨ ਪ੍ਰਦੀਪ ਦੀ ਮੌਕੇ ਤੇ ਹੀ ਮੌਤ ਹੋ ਗਈ ,ਜਦਕਿ ਉਸ ਦੇ ਗੰਨਮੈਨ ਤੇ ਇਕ ਹੋਰ ਦੁਕਾਨਦਾਰ ਨੂੰ ਗੋਲੀਆਂ ਲੱਗੀਆਂ ਹਨ। ਦੋਵਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ ।ਦੱਸ ਦਈਏ ਕਿ CM ਮਾਨ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਪੰਜਾਬ ਦੇ DGP ਗੌਰਵ ਯਾਦਵ ਸਮੇਤ ਹੋਰ ਵੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

More News

NRI Post
..
NRI Post
..
NRI Post
..